30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

6.30 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਪੁਲਿਸ ਅੜਿੱਕੇ

ਗੋਨਿਆਣਾ, 29 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6. 30 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-09-2026
ਗੋਨਿਆਣਾ, 29 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6.30 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਜੀਦਾ ਵਿਚ ਕੁਝ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਕਰਨ ਲਈ ਘੁੰਮ ਰਹੇ ਹਨ, ਜਿਸ ਤਹਿਤ ਪੁਲਿਸ ਨੇ ਪਿੰਡ ਜੀਦਾ ਨੇੜੇ ਲਗਾਏ ਟਰੈਪ ਦੌਰਾਨ ਜਦੋਂ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਉਨ੍ਹਾਂ ਕੋਲੋਂ 6.30 ਗ੍ਰਾਮ ਚਿੱਟਾ ਬਰਮਾਦ ਕੀਤਾ। ਪੁਲਿਸ ਨੇ ਨਸ਼ਾ ਤਸਕਰਾਂ ਦੀ ਪਹਿਚਾਣ ਰਾਹੁਲ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਜੀਦਾ ਅਤੇ ਸੋਮਵੀਰ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਜੰਡਾਂਵਾਲਾ ਵਜੋਂ ਕੀਤੀ ਹੈ। ਪੁਲਿਸ ਨੇ ਉਕਤ ਦੋਨੋਂ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
Ad Position 24