30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਰ.ਐਮ. ਸਕੀਮ ਤਹਿਤ ਖੇਤੀ ਮਸ਼ੀਨਾਂ ’ਤੇ ਸਬਸਿਡੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਬਠਿੰਡਾ, 29 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਝੋਨੇ ਦੀ ਪਰਾਲੀ/ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਸੀ. ਆਰ.

Ad Position 21
No active advertisement
ਅਜੀਤ ਡੈਸਕ 30-09-2026
ਬਠਿੰਡਾ, 29 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਝੋਨੇ ਦੀ ਪਰਾਲੀ/ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਸੀ.ਆਰ.ਐਮ. ਸਕੀਮ ਤਹਿਤ ਮੁੜ ਤੋਂ ਖੇਤੀਬਾੜੀ ਮਸ਼ੀਨਾਂ ਸਬਸਿਡੀ ’ਤੇ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਕੀਮ ਦਾ ਲਾਭ ਕੇਵਲ ਅਨੁਸੂਚਿਤ ਜਾਤੀ (ਐਸ.ਸੀ.) ਕੈਟਾਗਰੀ ਦੇ ਕਿਸਾਨ ਹੀ ਲੈ ਸਕਣਗੇ। ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ’ਤੇ ਸਬਸਿਡੀ ਦਿੱਤੀ ਜਾਵੇਗੀ। ਯੋਗ ਕਿਸਾਨ ਵਿਭਾਗ ਦੀ ਵੈੱਬਸਾਈਟ ’ਤੇ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਬਿਨ੍ਹਾਂ ਦੇਰੀ ਆਪਣੀਆਂ ਅਰਜ਼ੀਆਂ ਆਨਲਾਈਨ ਅਪਲਾਈ ਕਰਨ, ਕਿਉਂਕਿ ਸਬਸਿਡੀ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਅਧਾਰ ’ਤੇ ਮਿਲਣੀ ਹੈ, ਇਸ ਲਈ ਜਲਦੀ ਅਰਜ਼ੀ ਦੇਣ ਵਾਲੇ ਕਿਸਾਨਾਂ ਨੂੰ ਵੱਧ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਦੀ ਖਰੀਦ ਵੀ ਜਲਦੀ ਕਰਨ, ਤਾਂ ਜੋ ਆ ਰਹੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤ ਵਿੱਚ ਹੀ ਵਾਹ ਕੇ ਜਾਂ ਸੰਭਾਲ ਕੇ ਪ੍ਰਬੰਧਨ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਅਗਲੀ ਖ਼ਬਰ ਪਹਿਲੀ ਅਕਤੂਬਰ ਨੂੰ ਰਾਸ਼ਟਰੀ ਖੂਨਦਾਨ ਦਿਵਸ ’ਤੇ ਵਿਸ਼ੇਸ਼ ਰਾਮਪੁਰਾ ਫੂਲ ਦਾ ਖ਼ੂਨਦਾਨ ਕਰਨ ਵਿਚ ਅਹਿਮ ਸਥਾਨ
Ad Position 24