ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੀ ਅਚਨਚੇਤ ਜਾਂਚ
ਰਾਮਪੁਰਾ ਫੂਲ, 29 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਅਤੇ ਕਲੀਨਲੈੱਸ ਡਰਾਈਵ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਰਾਮਪੁਰਾ ਵਿਖੇ ਬਲਾਕ ਨੋਡਲ ਅਫ਼ਸਰ ਤੇ ਪ੍ਰਿੰਸੀਪਲ ਆਸ਼ੂ ਸਿੰਘ ਦੀ ਅਗਵਾਈ ਵਿੱਚ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਸਕੂਲ ਵਿੱਚ ਚੱਲ ਰਹੇ ਵੱਖ-ਵੱਖ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਵਿਦਿਆਰਥੀਆਂ ਲਈ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।
ਰਾਮਪੁਰਾ ਫੂਲ, 29 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਅਤੇ ਕਲੀਨਲੈੱਸ ਡਰਾਈਵ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਰਾਮਪੁਰਾ ਵਿਖੇ ਬਲਾਕ ਨੋਡਲ ਅਫ਼ਸਰ ਤੇ ਪ੍ਰਿੰਸੀਪਲ ਆਸ਼ੂ ਸਿੰਘ ਦੀ ਅਗਵਾਈ ਵਿੱਚ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਸਕੂਲ ਵਿੱਚ ਚੱਲ ਰਹੇ ਵੱਖ-ਵੱਖ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਵਿਦਿਆਰਥੀਆਂ ਲਈ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਜਾਂਚ ਦੌਰਾਨ ਸਕੂਲ ਦੀਆਂ ਸਾਇੰਸ ਲੈਬ, ਬਿਊਟੀ ਐਂਡ ਵੈਲਨੈੱਸ ਲੈਬ, ਰਿਟੇਲ ਲੈਬ ਅਤੇ ਐਪੇਰਲ ਲੈਬ ਦਾ ਵੀ ਜਾਂਚ ਕੀਤੀ । ਚਾਰੋਂ ਪ੍ਰਯੋਗਸ਼ਾਲਾਵਾਂ ਵਿਚ ਰੱਖ-ਰਖਾਅ, ਸਫ਼ਾਈ ਅਤੇ ਪ੍ਰਬੰਧਾਂ ਦੀ ਸਥਿਤੀ ਤਸੱਲੀਬਖ਼ਸ਼ ਪਾਈ ਗਈ। ਪ੍ਰਯੋਗਸ਼ਾਲਾਵਾਂ ਨੂੰ ਸੁਚੱਜੇ ਢੰਗ ਨਾਲ ਰੱਖਣ ਅਤੇ ਵਿਦਿਆਰਥੀਆਂ ਲਈ ਪ੍ਰੈਕਟੀਕਲ ਸਿਖਲਾਈ ਦਾ ਢੁੱਕਵਾਂ ਮਾਹੌਲ ਬਣਾਈ ਰੱਖਣ ਲਈ ਸਕੂਲ ਪ੍ਰਬੰਧਨ ਵਲੋਂ ਕੀਤੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ ਗਈ। ਇਸ ਮੌਕੇ ਬਲਾਕ ਨੋਡਲ ਅਫ਼ਸਰ ਆਸ਼ੂ ਸਿੰਘ ਨੇ ਸਮੁੱਚੇ ਸਕੂਲ ਕੰਪਲੈਕਸ ਵਿੱਚ ਸਫ਼ਾਈ ਵਿਵਸਥਾ ਅਤੇ ਸਿਵਲ ਵਰਕਸ ਨਾਲ ਸਬੰਧਤ ਕੰਮਾਂ ਦਾ ਵੀ ਜਾਇਜ਼ਾ ਲਿਆ। ਜਾਂਚ ਸਮੇਂ ਸਹਾਇਕ ਬਲਾਕ ਨੋਡਲ ਅਫ਼ਸਰ ਜਸਵਿੰਦਰ ਸਿੰਘ, ਪ੍ਰਿੰਸੀਪਲ ਸੁਨੀਤਾ ਰਾਣੀ ਲੈਕਚਰਾਰ,ਮੈਡਮ ਸਰਿਤਾ ਅਤੇ ਮੈਡਮ ਰੋਮੀ ਹਾਜ਼ਰ ਸਨ।