29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਕਿਯੂ (ਡਕੌਂਦਾ) ਵਲੋਂ ਥਾਣਾ ਜੋਗਾ ਦਾ ਘਿਰਾਓ

ਜੋਗਾ, 29 ਸਤੰਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਥਾਣਾ ਜੋਗਾ ਦਾ ਘਿਰਾਓ ਕੀਤਾ ਗਿਆ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਥਾਣੇ ’ਚ ਲੰਬੇ ਸਮੇਂ ਤੋਂ ਲਟਕਦੇ ਕੰਮਾਂ ਸੰਬੰਧੀ ਮੁਲਾਜ਼ਮਾਂ ਵਲੋਂ ਪੀੜਤ ਪਰਿਵਾਰਾਂ ਨੂੰ ਸਿਰਫ਼ ਲਾਰੇ ਲਗਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-09-2026
ਜੋਗਾ, 29 ਸਤੰਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਥਾਣਾ ਜੋਗਾ ਦਾ ਘਿਰਾਓ ਕੀਤਾ ਗਿਆ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਥਾਣੇ ’ਚ ਲੰਬੇ ਸਮੇਂ ਤੋਂ ਲਟਕਦੇ ਕੰਮਾਂ ਸੰਬੰਧੀ ਮੁਲਾਜ਼ਮਾਂ ਵਲੋਂ ਪੀੜਤ ਪਰਿਵਾਰਾਂ ਨੂੰ ਸਿਰਫ਼ ਲਾਰੇ ਲਗਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਅਕਲੀਆ ਦੇ ਇੱਕ ਕਿਸਾਨ ਨੂੰ ਆੜ੍ਹਤੀਏ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਰਾਜ ਸਿੰਘ ਅਕਲੀਆ ’ਤੇ ਹਮਲੇ ’ਚ ਇਨਸਾਫ਼ ਨਹੀਂ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਇਨਸਾਫ਼ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਐਸ.ਐੱਚ.ਓ. ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਜਥੇਬੰਦੀ ਨਾਲ ਸਬੰਧਿਤ ਸਾਰੇ ਕੰਮ ਜਲਦ ਨੇਪਰੇ ਚਾੜ ਦਿੱਤੇ ਜਾਣਗੇ, ਜਿਸ ਉਪਰੰਤ ਘਿਰਾਓ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਉੱਲਕ, ਮਨਜੀਤ ਕੁਮਾਰ ਪੱਪੀ, ਰਾਜ ਸਿੰਘ ਅਕਲੀਆ, ਰੂਪ ਸਿੰਘ, ਸੁਖਵਿੰਦਰ ਸਿੰਘ, ਸ਼ਿੰਦਰਪਾਲ ਕੌਰ, ਜਗਵੀਰ ਸਿੰਘ, ਗੁਰਮੀਤ ਸਿੰਘ, ਗੁਰਬਖ਼ਸ਼ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਕਾਇਆ ਇੰਤਕਾਲ ਤੈਅ ਸਮੇਂ ’ਚ ਹਰ ਹਾਲਤ ਵਿਚ ਕੀਤੇ ਜਾਣ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਦੀਆਂ ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਜਿੱਤੇ ਤਗਮੇ
Ad Position 24