29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਕਾਇਆ ਇੰਤਕਾਲ ਤੈਅ ਸਮੇਂ ’ਚ ਹਰ ਹਾਲਤ ਵਿਚ ਕੀਤੇ ਜਾਣ-ਡਿਪਟੀ ਕਮਿਸ਼ਨਰ

ਮਾਨਸਾ, 29 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ. ਡੀ.

Ad Position 21
No active advertisement
ਅਜੀਤ ਡੈਸਕ 30-09-2026
ਮਾਨਸਾ, 29 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ. ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵਿਭਾਗ ਨਾਲ ਜੁੜੇ ਸਾਰੇ ਬਕਾਇਆ ਕਾਰਜਾਂ ਨੂੰ ਤੁਰੰਤ ਸਿਰੇ ਚੜ੍ਹਾਉਣ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਬਕਾਇਆ ਇੰਤਕਾਲਾਂ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕਿ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਖੱਜਲ-ਖੁਆਰ ਨਾ ਹੋਣਾ ਪਵੇ, ਇਸ ਲਈ ਸਾਰੇ ਬਕਾਇਆ ਇੰਤਕਾਲ ਤੈਅ ਸਮੇਂ ’ਚ ਹਰ ਹਾਲਤ ਵਿਚ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਕੰਮ ’ਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਨਤਕ ਸੇਵਾਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਅਤੇ ਜਵਾਬਦੇਹ ਬਣਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਸਰਲ ਮਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਬਲਜੀਤ ਕੌਰ ਐਸ. ਡੀ. ਐਮ. ਮਾਨਸਾ, ਗੁਰਮੀਤ ਕੁਮਾਰ ਐਸ. ਡੀ. ਐਮ. ਬੁਢਲਾਡਾ, ਹਰਜਿੰਦਰ ਸਿੰਘ ਜੱਸਲ ਐਸ. ਡੀ. ਐਮ. ਸਰਦੂਲਗੜ੍ਹ, ਡੀ.ਐਸ.ਐਮ. ਪ੍ਰਸ਼ਾਂਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੰਚਾਈ ਸਹੂਲਤਾਂ ਦੇ ਵਿਸਥਾਰ ਲਈ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਜਲ ਸਰੋਤ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਥਾਣਾ ਜੋਗਾ ਦਾ ਘਿਰਾਓ
Ad Position 24