29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬੁਰਜ ਮਹਿਮਾ ਦੇ ਆਯੂਸ਼ਮਾਨ ਅਰੋਗਿਆ ਕੇਂਦਰ ‘ਚ 10 ਲੱਖ ਦੇ ਮੁਫ਼ਤ ਸਿਹਤ ਬੀਮਾ ਕਾਰਡ ਵੰਡੇ

ਬੱਲੂਆਣਾ, 29 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੇ ਹੈਲਥ ਐਂਡ ਵੈੱਲਨੈਸ ਸੈਂਟਰ, ਆਯੂਸ਼ਮਾਨ ਅਰੋਗਿਆ ਕੇਂਦਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਮੁਫ਼ਤ ਬੀਮਾ ਕਾਰਡ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਪਿੰਡ ਦੀ ਸਰਪੰਚ ਸੁਖਪਾਲ ਕੌਰ ਤੇ ਮੌਜੂਦਾ ਪੰਚਾਇਤ ਦੀ ਹਾਜ਼ਰੀ ‘ਚ ਵੰਡਣ ਦੀ ਰਸਮ ਅਦਾ ਕੀਤੀ। ਹੈਲਥ ਐਂਡ ਵੈੱਲਨੈਸ ਸੈਂਟਰ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਕਮਿਊਨਿਟੀ ਹੈਲਥ ਅਫ਼ਸਰ ਗੁਰਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਆਖਿਆ।

Ad Position 21
No active advertisement
ਅਜੀਤ ਡੈਸਕ 30-09-2026
ਬੱਲੂਆਣਾ, 29 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੇ ਹੈਲਥ ਐਂਡ ਵੈੱਲਨੈਸ ਸੈਂਟਰ, ਆਯੂਸ਼ਮਾਨ ਅਰੋਗਿਆ ਕੇਂਦਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਮੁਫ਼ਤ ਬੀਮਾ ਕਾਰਡ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਪਿੰਡ ਦੀ ਸਰਪੰਚ ਸੁਖਪਾਲ ਕੌਰ ਤੇ ਮੌਜੂਦਾ ਪੰਚਾਇਤ ਦੀ ਹਾਜ਼ਰੀ ‘ਚ ਵੰਡਣ ਦੀ ਰਸਮ ਅਦਾ ਕੀਤੀ। ਹੈਲਥ ਐਂਡ ਵੈੱਲਨੈਸ ਸੈਂਟਰ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਕਮਿਊਨਿਟੀ ਹੈਲਥ ਅਫ਼ਸਰ ਗੁਰਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਆਖਿਆ। ਆਪ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ ਵਿਰਕ, ਸਰਪੰਚ ਸੁਖਪਾਲ ਕੌਰ ਦੇ ਸਹਿਯੋਗ ਨਾਲ ਪਿੰਡ ਦੇ ਕੁਝ ਪਰਿਵਾਰਾਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਬੱਲੂਆਣਾ ਦੇ ਸਰਪੰਚ ਸੁਖਪਾਲ ਕੌਰ ਉਨ੍ਹਾਂ ਦੇ ਪਤੀ ਚਰਨਜੀਤ ਭੋਲਾ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਕੰਮਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜੋ ਪੰਜਾਬ ਦੇ ਪਿੰਡ ਪਿੰਡ 10 ਲੱਖ ਦੇ ਮੁਫ਼ਤ ਇਲਾਜ ਲਈ ਕਾਰਡ ਆਨਲਾਈਨ ਬਣੇ ਸਨ, ਉਹ ਕਾਰਡ ਬਣ ਕੇ ਆ ਚੁੱਕੇ ਹਨ ਜਿਨ੍ਹਾਂ ਨੂੰ ਆਸ਼ਾ ਵਰਕਰਾਂ ਰਾਹੀਂ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਚਰਨਜੀਤ ਸਿੰਘ ਭੋਲਾ, ਠਾਣਾ ਸਿੰਘ ਪੰਚ, ਲੱਛਾ ਸਿੰਘ ਪੰਚ, ਸੁਖਮੰਦਰ ਸਿੰਘ ਪੰਚ, ਦੇਸਰਾਜ ਸਿੰਘ ਪੰਚ, ਜਸਵਿੰਦਰ ਸਿੰਘ, ਸੰਦੀਪ ਸਿੰਘ, ਨਵਦੀਪ ਸਿੰਘ ਫੌਜੀ, ਮਨਜੀਤ ਸਿੰਘ ਬੁੱਟਰ ਪੰਚ, ਨਛੱਤਰ ਸਿੰਘ ਪੰਚ, ਮੇਵਾ ਸਿੰਘ ਖ਼ਾਲਸਾ ਬਲਾਕ ਸੰਮਤੀ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਅਗਲੀ ਖ਼ਬਰ ਜਸਪ੍ਰੀਤ ਸਿੰਘ ਨੇ ਐੱਸ.ਐੱਚ.ਓ. ਥਾਣਾ ਸ਼ਹਿਰੀ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ
Ad Position 24