ਪਿੰਡ ਬਾਘਾ ’ਚ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਅਤੇ ਏਮਜ਼ ਬਠਿੰਡਾ ਵਲੋਂ ਮੈਗਾ ਸਿਹਤ ਕੈਂਪ
ਰਾਮਾਂ ਮੰਡੀ, 30 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)- ਪੇਂਡੂ ਭਾਈਚਾਰੇ ਨੂੰ ਉਨ੍ਹਾਂ ਦੇ ਘਰ-ਦੁਆਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਐਚ ਐਮ ਈ ਐਲ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮੋਬਾਈਲ ਮੈਡੀਕਲ ਯੂਨਿਟ ਅਤੇ ਟੈਲੀ ਮੈਡੀਸਨ ਸਹੂਲਤ ਤਹਿਤ ਪਿੰਡ ਬਾਘਾ ਵਿਚ ਮੈਗਾ ਸਿਹਤ ਕੈਂਪ ਲਗਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਇਸ ਕੈਂਪ ਦੌਰਾਨ 256 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਡਾਕਟਰੀ ਸਲਾਹ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।
ਰਾਮਾਂ ਮੰਡੀ, 30 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)- ਪੇਂਡੂ ਭਾਈਚਾਰੇ ਨੂੰ ਉਨ੍ਹਾਂ ਦੇ ਘਰ-ਦੁਆਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਐਚ ਐਮ ਈ ਐਲ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮੋਬਾਈਲ ਮੈਡੀਕਲ ਯੂਨਿਟ ਅਤੇ ਟੈਲੀ ਮੈਡੀਸਨ ਸਹੂਲਤ ਤਹਿਤ ਪਿੰਡ ਬਾਘਾ ਵਿਚ ਮੈਗਾ ਸਿਹਤ ਕੈਂਪ ਲਗਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਇਸ ਕੈਂਪ ਦੌਰਾਨ 256 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਡਾਕਟਰੀ ਸਲਾਹ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਏਮਜ਼ ਬਠਿੰਡਾ ਦੇ ਮਾਹਿਰ ਡਾਕਟਰਾਂ ਵਲੋਂ ਹੱਡੀਆਂ ਦੇ ਰੋਗ, ਅੱਖਾਂ ਦੇ ਰੋਗ, ਦੰਦਾਂ ਦੀ ਜਾਂਚ ਅਤੇ ਆਮ ਬਿਮਾਰੀਆਂ ਸਮੇਤ ਵੱਖ-ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਟੈਲੀਮੈਡੀਸਨ ਰਾਹੀਂ ਏਮਜ਼ ਦੇ ਮਾਹਿਰ ਡਾਕਟਰਾਂ ਤੋਂ ਸਲਾਹ ਲੈਣ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ। ਮੋਬਾਈਲ ਮੈਡੀਕਲ ਯੂਨਿਟ ਦੀ ਸਹੂਲਤ ਸ਼ੁਰੂ ਹੋਣ ਤੋਂ ਪਹਿਲਾਂ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਮਾਹਿਰ ਡਾਕਟਰੀ ਸੇਵਾਵਾਂ ਲਈ ਲਗਭਗ 40 ਕਿੱਲੋਮੀਟਰ ਦਾ ਸਫ਼ਰ ਤੈਅ ਕਰਕੇ ਏਮਜ਼ ਬਠਿੰਡਾ ਜਾਣਾ ਪੈਂਦਾ ਸੀ। ਹੁਣ ਮੋਬਾਈਲ ਮੈਡੀਕਲ ਯੂਨਿਟ ਰਾਹੀਂ ਮਾਹਿਰ ਸਿਹਤ ਸੇਵਾਵਾਂ ਪਿੰਡਾਂ ਤੱਕ ਪਹੁੰਚਣ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰ-ਦੁਆਰ ਦੇ ਨੇੜੇ ਹੀ ਸਮੇਂ ਸਿਰ ਸਿਹਤ ਜਾਂਚ, ਡਾਕਟਰੀ ਸਲਾਹ ਅਤੇ ਇਲਾਜ ਦੀ ਸਹੂਲਤ ਮਿਲ ਰਹੀ ਹੈ। ਇਸ ਪਹਿਲਕਦਮੀ ਤਹਿਤ ਹੁਣ ਤੱਕ 59 ਪਿੰਡਾਂ ’ਚ 290 ਮੋਬਾਈਲ ਮੈਡੀਕਲ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿਚ 16 ਹਜ਼ਾਰ ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਕੈਂਪ ਦੇ ਸਫ਼ਲ ਸੰਚਾਲਨ ਵਿਚ ਐਚ.ਐਮ.ਈ.ਐਲ. ਦੇ ਕਰਮਚਾਰੀਆਂ ਨੇ ਸਵੈ-ਸੇਵਕਾਂ ਵਜੋਂ ਸਰਗਰਮ ਭੂਮਿਕਾ ਨਿਭਾਈ ਅਤੇ ਰਜਿਸਟਰੇਸ਼ਨ, ਮਾਰਗਦਰਸ਼ਨ ਅਤੇ ਹੋਰ ਪ੍ਰਬੰਧਾਂ ’ਚ ਸਹਿਯੋਗ ਦਿੱਤਾ।