ਬਠਿੰਡਾ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਦੇ ‘ਖੰਡਾ ਸਾਹਿਬ’ ਚੌਂਕ ਦਾ ਉਦਘਾਟਨ
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਥਾਨਕ 100 ਫੁੱਟ ਰੋਡ ’ਤੇ ਸਥਿਤ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਨਵੇਂ ਬਣਾਏ ਗਏ ‘ਖੰਡਾ ਸਾਹਿਬ’ ਚੌਂਕ ਦਾ ਉਦਘਾਟਨ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਕੀਤਾ ਗਿਆ। ਇਸ ਚੌਂਕ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਮੁਹੱਲਾ ਵਿਕਾਸ ਕਮੇਟੀ ਵਲੋਂ ਪਹਿਲਕਦਮੀ ਕੀਤੀ ਗਈ ਹੈ।
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਥਾਨਕ 100 ਫੁੱਟ ਰੋਡ ’ਤੇ ਸਥਿਤ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਨਵੇਂ ਬਣਾਏ ਗਏ ‘ਖੰਡਾ ਸਾਹਿਬ’ ਚੌਂਕ ਦਾ ਉਦਘਾਟਨ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਕੀਤਾ ਗਿਆ। ਇਸ ਚੌਂਕ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਮੁਹੱਲਾ ਵਿਕਾਸ ਕਮੇਟੀ ਵਲੋਂ ਪਹਿਲਕਦਮੀ ਕੀਤੀ ਗਈ ਹੈ। ਕਮੇਟੀ ਦੀ ਅਗਵਾਈ ਹੇਠ ਚੌਂਕ ਨੂੰ ਸੁੰਦਰ ਰੂਪ ਦਿੱਤਾ ਗਿਆ ਹੈ ਅਤੇ ਇੱਥੇ ‘ਖੰਡਾ ਸਾਹਿਬ ਦੀ ਸ਼ਾਨਦਾਰ ਸਥਾਪਨਾ ਕੀਤੀ ਗਈ ਹੈ। ਉਦਘਾਟਨ ਮੌਕੇ ਇਲਾਕਾ ਵਾਸੀਆਂ ਅਤੇ ਸੰਗਤਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਗਿੱਲ ਨੇ ਪਹੁੰਚੀਆਂ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਚੌਂਕ ਦੇ ਵਿਕਾਸ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜ ਇਲਾਕੇ ਦੀ ਦਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਵਿਚ ਸਾਂਝ ਅਤੇ ਭਾਈਚਾਰਕ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ । ਮੁਹੱਲਾ ਵਿਕਾਸ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਨੇ ਦੱਸਿਆ ਕਿ ਚੌਂਕ ਦੇ ਸੁੰਦਰੀਕਰਨ ਨਾਲ ਇਸ ਮੁੱਖ ਸੜਕ ਵਾਲੇ ਇਲਾਕੇ ਦੀ ਦਿੱਖ ਵਿਚ ਵੱਡਾ ਬਦਲਾਅ ਆਇਆ ਹੈ। ਪ੍ਰਧਾਨ ਬਰਾੜ ਨੇ ਸਮਾਗਮ ਵਿਚ ਪਹੁੰਚੇ ਵਿਧਾਇਕ ਜਗਰੂਪ ਗਿੱਲ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।