ਪੇ-ਸਕੇਲ ਤੇ ਸੀ.ਐਸ.ਆਰ. ਨਿਯਮ ਲਾਗੂ ਕਰਵਾਉਣ ਲਈ ਸੰਗਰੂਰ ’ਚ ਰੈਲੀ ਕੱਲ੍ਹ
ਬਠਿੰਡਾ. 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵਲੋਂ ਪੇ-ਸਕੇਲ ਅਤੇ ਸੀ.
ਬਠਿੰਡਾ. 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵਲੋਂ ਪੇ-ਸਕੇਲ ਅਤੇ ਸੀ.ਐਸ.ਆਰ. ਨਿਯਮ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਫ਼ਰੰਟ ਦੇ ਆਗੂ ਵੀਰਪਾਲ ਕੌਰ, ਮਨਪ੍ਰੀਤ ਮੋਗਾ, ਦਵਿੰਦਰ ਸੰਧੂ, ਗੁਰਲਾਲ ਤੂਰ ਤੇ ਅਨੁਭਵ ਗੁਪਤਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੇ-ਸਕੇਲ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਪੇ-ਸਕੇਲ ਅਤੇ ਸੀ.ਐਸ.ਆਰ. ਦੇ ਨਿਯਮ ਲਾਗੂ ਨਹੀਂ ਕੀਤੇ ਜਾ ਰਹੇ, ਜਦਕਿ ਇਸ ਦੌਰਾਨ ਉਨ੍ਹਾਂ ਦੇ ਕਈ ਸਾਥੀ ਦੁਨੀਆਂ ਤੋਂ ਚਲੇ ਗਏ ਹਨ ਅਤੇ ਕਈ ਬਿਨਾਂ ਸਹੂਲਤਾਂ ਦੇ ਸੇਵਾਮੁਕਤ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਇਸੇ ਰੋਸ ਵਜੋਂ ਸੂਬਾ ਸਰਕਾਰ ਦੇ ਖ਼ਿਲਾਫ਼ 2 ਅਕਤੂਬਰ ਨੂੰ ਸੰਗਰੂਰ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।