ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ, ਸਰਕਾਰ ਫ਼ੇਲ੍ਹ ਸਾਬਤ ਹੋਈ- ਭੁੱਲਰ
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਬਠਿੰਡਾ ਦੇ ਸਰਕਲ ਨੰਬਰ 7 ਦੇ ਸਰਕਲ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਪੰਜਾਬ ਅੰਦਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੁੱਟ-ਖੋਹ, ਚੋਰੀਆਂ, ਗੋਲੀਬਾਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ।
ਅਜੀਤ ਡੈਸਕ
02-10-2026