ਐਨ.ਐਚ.ਐਮ. ਇੰਪਲਾਈਜ਼ ਵਲੋਂ ਵਿਧਾਇਕ ਬਲਕਾਰ ਸਿੱਧੂ ਨੂੰ ਮੰਗ-ਪੱਤਰ ਦਿੱਤਾ
ਭਗਤਾ ਭਾਈਕਾ, 1 ਅਕਤੂਬਰ (ਸੁਖਪਾਲ ਸਿੰਘ ਸੋਨੀ)-ਐਨ. ਐਚ.
ਭਗਤਾ ਭਾਈਕਾ, 1 ਅਕਤੂਬਰ (ਸੁਖਪਾਲ ਸਿੰਘ ਸੋਨੀ)-ਐਨ.ਐਚ. ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਮੁਲਾਜ਼ਮਾਂ ਵਲੋਂ ਹੜਤਾਲ ਦੇ ਚਲਦੇ ਅੱਜ ਆਮ ਆਦਮੀ ਦੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ ਗਿਆ। ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਆਗੂ ਅਵਨੀਸ਼ ਕੁਮਾਰ ਅਤੇ ਮਨਜਿੰਦਰ ਸ਼ਰਮਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਅਤੇ ਵਿਭਾਗ ਵਲੋਂ ਯੂਨੀਅਨ ਦੀਆਂ ਵਾਜਬ ਮੰਗਾਂ ਦਾ ਲਿਖਤੀ ਭਰੋਸਾ ਨਹੀਂ ਦਿੱਤਾ, ਜਿਸ ਕਰਕੇ ਸਾਰੇ ਪੰਜਾਬ ਦੇ ਸਾਰੇ ਕਰਮਚਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਵਲੋਂ 9 ਅਕਤੂਬਰ ਨੂੰ ਮੁੱਖ ਮੰਤਰੀ ਦੇ ਏਰੀਏ ਵਿਚ ਰੋਸ ਰੈਲੀ ਕੀਤੀ ਜਾਵੇਗੀ।