ਖ਼ਾਲਸਾ ਕਾਲਜ ਦੇ ਬੀ.ਸੀ.ਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ
ਭਗਤਾ ਭਾਈਕਾ, 1 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਬੀ. ਸੀ.
ਭਗਤਾ ਭਾਈਕਾ, 1 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਬੀ.ਸੀ.ਏ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ । ਕਾਲਜ ਦੇ ਰਜਿਸਟਰਾਰ ਪ੍ਰੋਫੈਸਰ ਸੁਸ਼ਮਾ ਰਾਣੀ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਦਸੰਬਰ 2025 ਦੀਆਂ ਪ੍ਰੀਖਿਆਵਾਂ ਦੇ ਐਲਾਨ ਕੀਤੇ ਗਏ ਨਤੀਜਿਆਂ ਵਿਚ ਸੰਸਥਾ ਦੀ ਬੀ.ਸੀ.ਏ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਨਜੋਤ ਕੌਰ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਸਿਮਰਨਜੀਤ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਦੀ ਸੁਯੋਗ ਅਗਵਾਈ, ਵਿਦਿਆਰਥੀਆਂ ਦੀ ਕਠਿਨ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੇ ਸਦਕਾ ਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਹਮੇਸ਼ਾ ਗੁਣਵੱਤਾ ਵਾਲੀ ਸਿੱਖਿਆ ਅਤੇ ਪ੍ਰੇਰਨਾਦਾਇਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ। ਕੰਪਿਊਟਰ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਕਾਲਜ ਵਿਚ ਬੱਚਿਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਸਮੇਂ ਸਮੇਂ ਤੇ ਵਰਕਸ਼ਾਪ ਦਾ ਆਯੋਜਨ ਤੇ ਅਲੱਗ-ਅਲੱਗ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਵਿਭਾਗ ਦੇ ਅਧਿਆਪਕ ਪ੍ਰੋਫੈਸਰ ਰੁਪਿੰਦਰ ਕੌਰ, ਪ੍ਰੋਫੈਸਰ ਸੰਦੀਪ ਕੌਰ, ਪ੍ਰੋਫੈਸਰ ਮਨਜੀਤ ਕੌਰ, ਪ੍ਰੋਫੈਸਰ ਗੁਰਬਿੰਦਰਪਾਲ ਕੌਰ ਹਾਜ਼ਰ ਸਨ।