01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਰ੍ਹੇਗੰਢ ਸਮਾਗਮ ’ਚ ਵੱਡੀ ਗਿਣਤੀ ਨੌਜਵਾਨਾਂ ਵਲੋਂ ਸ਼ਮੂਲੀਅਤ

ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਦੀਪ ਸਿੱਧੂ (ਮਰਹੂਮ) ਵਲੋਂ ਸ਼ੁਰੂ ਕੀਤੀ ਗਈ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੀ 5ਵੀਂ ਵਰ੍ਹੇਗੰਢ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਵਿਚ ਬਠਿੰਡਾ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਯੂਥ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿਮਰਜੀਤ ਸਿੰਘ ਔਲਖ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਜਿੱਥੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉੱਥੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 02-10-2026
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਦੀਪ ਸਿੱਧੂ (ਮਰਹੂਮ) ਵਲੋਂ ਸ਼ੁਰੂ ਕੀਤੀ ਗਈ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੀ 5ਵੀਂ ਵਰ੍ਹੇਗੰਢ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਵਿਚ ਬਠਿੰਡਾ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਯੂਥ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿਮਰਜੀਤ ਸਿੰਘ ਔਲਖ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਜਿੱਥੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉੱਥੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਉਨ੍ਹਾਂ ਨੇ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ, ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਾਬਾ ਰਾਜਾ ਰਾਜ ਸਿੰਘ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਅਤੇ ਮਨਦੀਪ ਸਿੰਘ ਸਿੱਧੂ ਨੂੰ ਦੀਪ ਸਿੱਧੂ ਦਾ ਚਿੱਤਰ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਿਮਰਨਜੀਤ ਸਿੰਘ ਔਲਖ ਨੇ ਕਿਹਾ ਕਿ ਸਮਾਗਮ ਦੌਰਾਨ ਜਥੇਬੰਦੀ ਨਾਲ ਜੁੜੇ ਲੋਕਾਂ ਖ਼ਾਸਕਰ ਨੌਜਵਾਨਾਂ ਵਲੋਂ ਦੀਪ ਸਿੱਧੂ ਵਲੋਂ ਦੇਖੇ ਗਏ ਸੁਪਨਿਆਂ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਗਿਆ ਅਤੇ ਆਪਸੀ ਏਕਤਾ, ਭਾਈਚਾਰਕ ਸਾਂਝ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਇੱਕਜੁੱਟਤਾ ਦਾ ਸੁਨੇਹਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ 7ਵੀਂ ਵਰਲਡ ਯੂਨੀਅਨ ਆਫ਼ ਵੂਡ ਹੀਲਿੰਗ ਸੁਸਾਇਟੀਜ਼ ਕਾਂਗਰਸ ‘ਚ ਡਾ. ਆਰ.ਕੇ. ਬੱਤਰਾ ਨੇ ਭਾਰਤ ਦੀ ਕੀਤੀ ਨੁਮਾਇੰਦਗੀ
Ad Position 24