ਨਸ਼ੀਲੇ ਪਾਊਡਰ ਸਮਤੇ ਦੋ ਕਾਬੂ
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਡੋਗਰ ਬਸਤੀ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਡੋਗਰ ਬਸਤੀ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨਹਿਰਾਂ ਵਾਲੀ ਸਾਈਡ ਡੋਗਰ ਬਸਤੀ ਫ਼ਰੀਦਕੋਟ ਵਿਖੇ ਮੌਜੂਦ ਸਨ, ਪੱਪੂ ਬਿੰਦ ਪੁੱਤਰ ਰਾਧੇ ਬਿੰਦ ਤੇ ਸੰਨੀ ਪੁੱਤਰ ਗੁਰਤੇਜ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।