03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਲਕੇ ਦੇ ਖਾਲਾਂ-ਮੋਘਿਆਂ ਦੀ ਮੁੜ ਉਸਾਰੀ ਲਈ ਫੰਡਾਂ ਦੀ ਮੰਗ

ਸੰਗਤ ਮੰਡੀ, 2 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ਼ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਚੰਡੀਗੜ੍ਹ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿਚ ਖਾਲਾਂ ਅਤੇ ਮੋਘਿਆਂ ਦੀ ਮੁੜ ਉਸਾਰੀ ਸਬੰਧੀ ਤਿਆਰ ਕੀਤੇ ਗਏ ਰਫ਼ ਕਾਸਟ ਐਸਟੀਮੇਟ ਦੀ ਤਜਵੀਜ਼ ਜਲ ਸਰੋਤ ਮੰਤਰੀ ਅੱਗੇ ਪੇਸ਼ ਕੀਤੀ।

Ad Position 21
No active advertisement
ਅਜੀਤ ਡੈਸਕ 03-10-2026
ਸੰਗਤ ਮੰਡੀ, 2 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ਼ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਚੰਡੀਗੜ੍ਹ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿਚ ਖਾਲਾਂ ਅਤੇ ਮੋਘਿਆਂ ਦੀ ਮੁੜ ਉਸਾਰੀ ਸਬੰਧੀ ਤਿਆਰ ਕੀਤੇ ਗਏ ਰਫ਼ ਕਾਸਟ ਐਸਟੀਮੇਟ ਦੀ ਤਜਵੀਜ਼ ਜਲ ਸਰੋਤ ਮੰਤਰੀ ਅੱਗੇ ਪੇਸ਼ ਕੀਤੀ। ਉਨ੍ਹਾਂ ਮੰਤਰੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਸਬੰਧੀ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ ਅਤੇ ਖੇਤੀਬਾੜੀ ਲਈ ਪਾਣੀ ਦੀ ਸੁਚੱਜੀ ਸਪਲਾਈ ਯਕੀਨੀ ਬਣਾਈ ਜਾ ਸਕੇ। ਮੁਲਾਕਾਤ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੋਪਾਲ ਸਿੰਘ ਕੋਟਫੱਤਾ ਨੂੰ ਭਰੋਸਾ ਦਿਵਾਇਆ ਕਿ ਪੇਸ਼ ਕੀਤੀ ਤਜਵੀਜ਼ ਵਿੱਚੋਂ ਪਹਿਲ ਦੇ ਆਧਾਰ ‘ਤੇ ਕੰਮ ਸ਼ੁਰੂ ਕਰਵਾਉਣ ਲਈ ਆਉਂਦੇ ਦਿਨਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਦੀ ਸੇਵਾ ਸਾਡਾ ਨੈਤਿਕ ਫਰਜ਼ - ਡਾ. ਸ਼ੈਲੀ ਅਰੋੜਾ ਅਗਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਜਸਪਿੰਦਰ
Ad Position 24