03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ਮਾਵਾਂ-ਧੀਆਂ ਦੀ ਹੱਟੀ’ ਤਹਿਤ ਬਾਲ ਭਵਨ ਵਿਖੇ ਮੰਡੀ ਲਗਾਈ

ਮਾਨਸਾ, 2 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 03-10-2026
ਮਾਨਸਾ, 2 ਅਕਤੂਬਰ (ਸ. ਰਿ.)- ‘ਮਾਵਾਂ-ਧੀਆਂ ਦੀ ਹੱਟੀ’ ਤਹਿਤ ਸਥਾਨਕ ਬਾਲ ਭਵਨ ਵਿਖੇ ਮੰਡੀ ਲਗਾਈ ਗਈ, ਜਿਸ ਨੂੰ ਜਿਲ੍ਹਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਕੀਤੇ ਵੱਖ-ਵੱਖ ਉਤਪਾਦਾਂ ਦੀ ਖਰੀਦਦਾਰੀ ਕਰਨ ਲਈ ਉਤਪਾਦ ਪ੍ਰਦਰਸ਼ਿਤ ਅਤੇ ਵਿਕਰੀ ਲਈ ਉਪਲਬਧ ਕਰਵਾਏ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹਾਂ ਦੇ ਉਤਪਾਦਾਂ ਦੀ ਮਾਰਕੀਟਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੂੰ ਵੀ ਮੰਡੀ ਨਾਲ ਜੋੜਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਵੈ-ਸਹਾਇਤਾ ਸਮੂਹਾਂ ਨੂੰ ਅਪੀਲ ਕੀਤੀ ਕਿ ਮੰਡੀ ’ਚ ਸ਼ਮੂਲੀਅਤ ਕਰ ਕੇ ਆਪਣੇ ਉਤਪਾਦਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਪਣੀ ਆਮਦਨ ’ਚ ਵਾਧਾ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਜੀਦਾ ਨੇ ਹਲਕਾ ਮੌੜ ’ਚ ਖੋਲ੍ਹਿਆ ਚੋਣ ਦਫ਼ਤਰ ਅਗਲੀ ਖ਼ਬਰ 4 ਧਾਮਾਂ ਦੀ ਸਾਈਕਲ ਰਾਹੀਂ ਯਾਤਰਾ ਕਰਨ ’ਤੇ ਬਲਵੀਰ ਸਿੰਘ ਦਾ ਸਨਮਾਨ
Ad Position 24