02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸਫ਼ਾਈ ਤੇ ਜਨ ਜਾਗਰੂਕਤਾ ਮੁਹਿੰਮ ਚਲਾਈ

ਫ਼ਤਿਹਾਬਾਦ, 2 ਅਕਤੂਬਰ (ਹਰਬੰਸ ਸਿੰਘ ਮੰਡੇਰ)- ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਸਥਾਨਕ ਸ਼ਹਿਰ ’ਚ ਸਫ਼ਾਈ ਤੇ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ। ਸਵੱਛ ਭਾਰਤ ਮਿਸ਼ਨ (ਸ਼ਹਿਰੀ) ਦੇ ਉਪ ਪ੍ਰਧਾਨ ਪ੍ਰਮੋਦ ਕੌਸ਼ਿਕ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੇ ਚਿੱਤਰਾਂ ’ਤੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ।

Ad Position 21
No active advertisement
ਅਜੀਤ ਡੈਸਕ 03-10-2026
ਫ਼ਤਿਹਾਬਾਦ, 2 ਅਕਤੂਬਰ (ਹਰਬੰਸ ਸਿੰਘ ਮੰਡੇਰ)- ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਸਥਾਨਕ ਸ਼ਹਿਰ ’ਚ ਸਫ਼ਾਈ ਤੇ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ। ਸਵੱਛ ਭਾਰਤ ਮਿਸ਼ਨ (ਸ਼ਹਿਰੀ) ਦੇ ਉਪ ਪ੍ਰਧਾਨ ਪ੍ਰਮੋਦ ਕੌਸ਼ਿਕ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੇ ਚਿੱਤਰਾਂ ’ਤੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਉਪਰੰਤ ਸਥਾਨਕ ਲਾਲ ਬੱਤੀ ਚੌਕ ਤੋਂ ਥਾਣਾ ਰੋਡ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਉਪ ਪ੍ਰਧਾਨ ਨੇ ਸਫ਼ਾਈ ਕਰਮਚਾਰੀਆਂ ਨਾਲ ਸਫ਼ਾਈ ਮੁਹਿੰਮ ’ਚ ਨਿੱਜੀ ਤੌਰ ’ਤੇ ਹਿੱਸਾ ਲਿਆ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਲੋਕਾਂ ਨੂੰ ਆਲੇ-ਦੁਆਲੇ ਸਫ਼ਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਸੁਰੇਸ਼ ਚੌਹਾਨ, ਨਗਰ ਕੌਂਸਲ ਦੀ ਉਪ ਮੁਖੀ ਸਵਿਤਾ ਟੁਟੇਜਾ, ਕੌਂਸਲਰ ਕਿਰਨ ਨਾਰੰਗ, ਨੀਲਾਂਸ਼ੀ ਸ਼ਰਮਾ, ਮਨੋਜ ਨਾਰੰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਚੇ ਕਰਮਾਂ ਨਾਲ ਹੀ ਪ੍ਰਭੂ ਦੀ ਪ੍ਰਾਪਤੀ ਸੰਭਵ - ਸਾਧਵੀ ਨਿਸਕੰਪ ਚੇਤਨਾ ਗਿਰੀ ਅਗਲੀ ਖ਼ਬਰ ਕੁਸ਼ਟ ਆਸ਼ਰਮ ’ਚ ਦਵਾਈਆਂ ਤੇ ਫਲ ਵੰਡ ਕੇ ਗਾਂਧੀ ਜੈਅੰਤੀ ਮਨਾਈ
Ad Position 24