ਭਾਕਿਯੂ (ਡਕੌਂਦਾ) ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਪਿੰਡ ਅਨੂਪਗੜ੍ਹ ’ਚ ਮੀਟਿੰਗ
ਜੋਗਾ, 2 ਅਕਤੂਬਰ (ਵਿ. ਪ੍ਰਤੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਨੇੜਲੇ ਪਿੰਡ ਅਨੂਪਗੜ੍ਹ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।
ਜੋਗਾ, 2 ਅਕਤੂਬਰ (ਵਿ.ਪ੍ਰਤੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਨੇੜਲੇ ਪਿੰਡ ਅਨੂਪਗੜ੍ਹ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਫ਼ਸਲਾਂ ਦੀ ਐਮ.ਐਸ.ਪੀ. ’ਚ ਨਿਗੂਣਾ ਵਾਧਾ ਕਰ ਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ, ਜੋ ਬਰਦਾਸ਼ਯੋਗ ਨਹੀਂ। ਇਸ ਦੌਰਾਨ ਕਿਸਾਨਾਂ ਨੇ ਆਗੂਆਂ ਤੋਂ ਪਿੰਡ ਕਮੇਟੀ ਬਣਾਉਣ ਦੀ ਮੰਗ ਵੀ ਕੀਤੀ, ਉਪਰੰਤ ਪਿੰਡ ਇਕਾਈ ਗਠਿਤ ਕਰ ਕੇ 21 ਮੈਂਬਰੀ ਕਮੇਟੀ ਬਣਾਈ ਗਈ। ਇਸ ਮੌਕੇ ਰਾਜਪਾਲ ਸਿੰਘ, ਗੁਰਮੀਤ ਸਿੰਘ, ਰਾਜ ਸਿੰਘ ਅਕਲੀਆ, ਜਗਵੀਰ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।