ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕੋਟਫੱਤਾ ਮੰਡੀ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
ਕੋਟਫੱਤਾ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕੋਟਫੱਤਾ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਕੋਟਫੱਤਾ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕੋਟਫੱਤਾ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਇਸ ਮੌਕੇ ਕਿਸਾਨਾਂ ਅਤੇ ਮੰਡੀ ਨਾਲ ਸੰਬੰਧਿਤ ਲੋਕਾਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਹੋਣ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ’ਤੇ ਇੰਸਪੈਕਟਰ ਪਨਗ੍ਰੇਨ ਅੰਮ੍ਰਿਤਪਾਲ ਸਿੰਘ, ਮਾਰਕੀਟ ਕਮੇਟੀ ਰਾਜੇਸ਼ ਕੁਮਾਰ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ (ਵਿੱਕੀ), ਸੋਮਨਾਥ ਸਿੰਗਲਾ, ਸ਼ੈਲੀ ਕੁਮਾਰ, ਜਤਿੰਦਰ ਕੁਮਾਰ, ਅਸ਼ੋਕ ਕੁਮਾਰ, ਰਾਮ ਕੁਮਾਰ, ਵਿਕਰਮ ਕੁਮਾਰ, ਗੁਰਨੈਬ ਸਿੰਘ ਸਿੱਧੂ ਕੋਟਸ਼ਮੀਰ, ਰਾਧੇ ਸ਼ਾਮ, ਸੁਖਬੀਰ ਸਿੰਘ, ਜੋਨੀ ਕੁਮਾਰ, ਬੰਟੀ ਕੁਮਾਰ, ਸੁਖਬੀਰ ਸਿੰਘ ਜੌੜਾ ਚੇਅਰਮੈਨ ਸਵਰਨਕਾਰ ਵੈੱਲਫ਼ੇਅਰ ਸੁਸਾਇਟੀ, ਸਿਮਰਜੀਤ ਕੌਰ ਪ੍ਰਧਾਨ ਮੇਨ ਵਿੰਗ, ਜਸਵਿੰਦਰ ਸਿੰਘ ਨੰਬਰਦਾਰ, ਗੁਰਤੇਜ ਸਿੰਘ, ਬਲਕਰਨ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਦਾਰਾ ਸਿੰਘ ਐਮ.ਸੀ ਤੇ ਟੈਨੀ ਕੁਮਾਰ ਆਦਿ ਹਾਜ਼ਰ ਸਨ।