14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਨੇ ਤਾਜਪੋਸ਼ੀ ਸਮਾਗਮ ’ਚ ਹਾਜ਼ਰੀ ਲਗਵਾਈ

ਰਾਮਾਂ ਮੰਡੀ, 13 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਪੰਜਾਬ ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਗਮ ਮੌਕੇ ਜਿੱਥੇ ਪੰਜਾਬ ਭਰ ‘ਚੋਂ ਵੱਡੀ ਗਿਣਤੀ ਵਿਚ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਉੱਥੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਵੀ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਆਪਣੀ ਭਰਵੀਂ ਹਾਜ਼ਰੀ ਲਗਵਾ ਕੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 14-10-2026
ਰਾਮਾਂ ਮੰਡੀ, 13 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਪੰਜਾਬ ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਗਮ ਮੌਕੇ ਜਿੱਥੇ ਪੰਜਾਬ ਭਰ ‘ਚੋਂ ਵੱਡੀ ਗਿਣਤੀ ਵਿਚ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਉੱਥੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਵੀ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਆਪਣੀ ਭਰਵੀਂ ਹਾਜ਼ਰੀ ਲਗਵਾ ਕੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ ਗਈ। ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਹੋਏ ਵਿਸ਼ਾਲ ਇਕੱਠ ਤੋਂ ਸਾਫ਼ ਸੰਕੇਤ ਮਿਲ ਰਹੇ ਸਨ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ 2027 ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਹਲਕੇ ਤੋਂ ਪਹੁੰਚੇ ਕਾਂਗਰਸ ਵਰਕਰਾਂ ਵਿਚ ਸਵਰਗੀ ਖੁਸ਼ਬਾਜ ਸਿੰਘ ਜਟਾਣਾ ਦੀ ਸਮੁੱਚੀ ਕਾਂਗਰਸ ਵਰਕਰ ਟੀਮ ਸਮੇਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਯੂਥ ਕਾਂਗਰਸ ਦੇ ਲਖਵਿੰਦਰ ਸਿੰਘ ਲੱਕੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਡਾਵਾਂਡੋਲ ਕਾਨੂੰਨ-ਵਿਵਸਥਾ ’ਤੇ ਭਾਜਪਾ ਨੇ ਘੇਰੀ ਸੂਬਾ ਸਰਕਾਰ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ: ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ
Ad Position 24