14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚੇਅਰਮੈਨ ਨਵਦੀਪ ਸਿੰਘ ਜੀਦਾ ਵਲੋਂ ਹਲਕਾ ਮੌੜ ਦੇ ਪਿੰਡਾਂ ’ਚ ਸਿਆਸੀ ਸਰਗਰਮੀਆਂ ਤੇਜ਼

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ): ਚੇਅਰਮੈਨ ਸ਼ੂਗਰਫੈੱਡ ਪੰਜਾਬ ਅਤੇ ਆਮ ਆਦਮੀ ਪਾਰਟੀ ਲੋਕ ਸਭਾ ਇੰਚਾਰਜ ਹਲਕਾ ਬਠਿੰਡਾ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਮੌੜ ਹਲਕੇ ’ਚ ਆਮ ਆਦਮੀ ਪਾਰਟੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਜਿੱਥੇ ਪਿਛਲੇ ਦਿਨੀਂ ਉਨ੍ਹਾਂ ਨੇ ਮੌੜ ਮੰਡੀ ਵਿਖੇ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ, ਉੱਥੇ ਹੀ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਤਹਿਤ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਪ੍ਰਚਾਰ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 14-10-2026
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ): ਚੇਅਰਮੈਨ ਸ਼ੂਗਰਫੈੱਡ ਪੰਜਾਬ ਅਤੇ ਆਮ ਆਦਮੀ ਪਾਰਟੀ ਲੋਕ ਸਭਾ ਇੰਚਾਰਜ ਹਲਕਾ ਬਠਿੰਡਾ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਮੌੜ ਹਲਕੇ ’ਚ ਆਮ ਆਦਮੀ ਪਾਰਟੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਜਿੱਥੇ ਪਿਛਲੇ ਦਿਨੀਂ ਉਨ੍ਹਾਂ ਨੇ ਮੌੜ ਮੰਡੀ ਵਿਖੇ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ, ਉੱਥੇ ਹੀ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਤਹਿਤ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਹਲਕੇ ਦੇ ਪਿੰਡਾਂ ਜੈਦ, ਘੜੈਲੀ, ਚੋਟੀਆਂ, ਕਰਾੜਵਾਲਾ, ਬੁਰਜ, ਬੁੱਗਰ, ਚਾਉਕੇ ਆਦਿ ਪਿੰਡਾਂ ’ਚ ਪਹੁੰਚ ਕੇ ਲੋਕਾਂ ਨਾਲ ਆਪਣਾ ਰਾਬਤਾ ਕਾਇਮ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ 27 ਪਿੰਡਾਂ ’ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਵਜੋਂ ਖੇਡ ਕਿੱਟਾਂ ਵੀ ਵੰਡੀਆਂ। ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਸੇਵਾ ਲਈ ਉਹ ਹਰ ਵੇਲੇ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਅਤੇ 2027 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਹਲਕਾ ਮੌੜ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਈ ਸੀਨੀਅਰ ਆਗੂ ਵੀ ਉਨ੍ਹਾਂ ਨਾਲ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪੰਜਾਬ ਦੀ ਡਾਵਾਂਡੋਲ ਕਾਨੂੰਨ-ਵਿਵਸਥਾ ’ਤੇ ਭਾਜਪਾ ਨੇ ਘੇਰੀ ਸੂਬਾ ਸਰਕਾਰ
Ad Position 24