ਪਾਸ਼ ਦੀ ਯਾਦਗਾਰ ’ਤੇ ਕਬਜ਼ੇ ਅਤੇ ਹਰਮੇਸ਼ ਮਾਲੜੀ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਧਰਨਾ ਅੱਜ
ਬਠਿੰਡਾ, 13 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ’ਤੇ ਕਬਜ਼ਾ ਕਰਨ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਨਤਕ, ਜਮਹੂਰੀ ਅਤੇ ਸਾਹਿਤਕ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿਚ ਲੇਖਕਾਂ, ਸਾਹਿਤਕਾਰਾਂ, ਤਰਕਸ਼ੀਲਾਂ, ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ ਹਜ਼ਾਰਾਂ ਲੋਕ ਸ਼ਮੂਲੀਅਤ ਕਰਨਗੇ।
ਬਠਿੰਡਾ, 13 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ’ਤੇ ਕਬਜ਼ਾ ਕਰਨ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਨਤਕ, ਜਮਹੂਰੀ ਅਤੇ ਸਾਹਿਤਕ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿਚ ਲੇਖਕਾਂ, ਸਾਹਿਤਕਾਰਾਂ, ਤਰਕਸ਼ੀਲਾਂ, ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ ਹਜ਼ਾਰਾਂ ਲੋਕ ਸ਼ਮੂਲੀਅਤ ਕਰਨਗੇ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸੀਨੀਅਰ ਉੱਪ- ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸ਼ਿੰਗਾਰਾ ਸਿੰਘ ਮਾਨ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਨਕੋਦਰ ਪੁਲਿਸ ਵਲੋਂ ਮਜ਼ਦੂਰ ਆਗੂ ’ਤੇ ਹਮਲਾ ਕਰਨ ਅਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ਵਿਚ ਐੱਸ.ਸੀ./ਐੱਸ.ਟੀ. ਐਕਟ ਸਮੇਤ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨਾ ਸੰਘਰਸ਼ਸ਼ੀਲ ਲੋਕਾਂ ਦੀ ਮੁੱਢਲੀ ਜਿੱਤ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਵਜੋਂ ਮਾਨਤਾ ਦਿਵਾਉਣ ਦੀ ਮੰਗ ਅਜੇ ਬਾਕੀ ਹੈ, ਜਿਸ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਇਨਸਾਨ ਪਸੰਦ ਧਿਰਾਂ ਨੂੰ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਮੂਹਰੇ ਪੁੱਜਣ ਦੀ ਅਪੀਲ ਕੀਤੀ ਹੈ।