13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਗੁਰਥੜੀ ਵਿਖੇ ਚੌਥਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਸੰਗਤ ਮੰਡੀ, 13 ਅਕਤੂਬਰ (ਅੰਮ੍ਰਿਤ ਸ਼ਰਮਾ)- ਪਿੰਡ ਗੁਰਥੜੀ ਵਿਖੇ ਪਿੰਡ ਵਾਸੀਆਂ, ਨਗਰ ਪੰਚਾਇਤ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਕਲੱਬ ਵਲੋਂ ਚੌਥਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਰਪੰਚ ਕਾਲਾ ਸਿੰਘ ਨੇ ਕੀਤਾ ਅਤੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਸੰਗਤ ਮੰਡੀ, 13 ਅਕਤੂਬਰ (ਅੰਮ੍ਰਿਤ ਸ਼ਰਮਾ)- ਪਿੰਡ ਗੁਰਥੜੀ ਵਿਖੇ ਪਿੰਡ ਵਾਸੀਆਂ, ਨਗਰ ਪੰਚਾਇਤ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਕਲੱਬ ਵਲੋਂ ਚੌਥਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਰਪੰਚ ਕਾਲਾ ਸਿੰਘ ਨੇ ਕੀਤਾ ਅਤੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪਿੰਡ ਗੁਰਥੜੀ ਦੀ ਟੀਮ ਨੇ ਟੂਰਨਾਮੈਂਟ ਦਾ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਚੁੱਘੇ ਖ਼ੁਰਦ ਦੀ ਟੀਮ ਦੂਜੇ ਅਤੇ ਖੂਹੀਆਂ ਮਲਕਾਣਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਜੇਤੂ ਟੀਮਾਂ ਨੂੰ ਪ੍ਰਬੰਧਕਾਂ ਵਲੋਂ ਨਕਦ ਇਨਾਮੀ ਰਾਸ਼ੀ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਕਾਲਾ ਸਿੰਘ ਅਤੇ ਪੰਚ ਗੁਰਤੇਜ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ, ਜਿੱਥੇ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਅਨੁਸ਼ਾਸਨ, ਮਿਹਨਤ, ਆਪਸੀ ਸਾਂਝ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਧਰਮਪਾਲ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ ਮੈਂਬਰ, ਬਿੰਦਰ ਸਿੰਘ ਸੋਸਾਇਟੀ ਪ੍ਰਧਾਨ, ਸੁਖਦੇਵ ਸਾਬਕਾ ਮੈਂਬਰ, ਅਕਾਸ਼ਦੀਪ ਸਿੰਘ ਸਿੱਧੂ, ਬਲਜਿੰਦਰ ਵੱਡਾ, ਬਲਜਿੰਦਰ ਸਿੰਘ, ਰੇਸ਼ਮ ਸਿੰਘ ਨੰਬਰਦਾਰ, ਜਗਤਪਾਲ ਸਾਬਕਾ ਸਰਪੰਚ, ਡਾ. ਰਾਜਪਾਲ, ਬਲਵਿੰਦਰ ਚੌਧਰੀ, ਇੰਸਪੈਕਟਰ ਹਰਬੰਸ ਸਿੰਘ ਥਾਣਾ ਸੰਗਤ, ਮਨਪ੍ਰੀਤ ਸਿੰਘ ਮੁਨਸ਼ੀ, ਡੀ.ਐਸ.ਪੀ ਜਸ਼ਜਯੋਤ ਸਿੰਘ, ਨਵਜੋਤ ਸਿੰਘ ਜ਼ੇਵੀਅਰਸ, ਗੁਰਸੇਵਕ ਬਾਂਡੀ ਜ਼ਿਲ੍ਹਾ ਪ੍ਰਧਾਨ ਅਤੇ ਹਰਪ੍ਰੀਤ ਸਿੰਘ ਤਲਵੰਡੀ ਸਮੇਤ ਵੱਡੀ ਗਿਣਤੀ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਮਿਲੀ ਅਗਲੀ ਖ਼ਬਰ ਆਪ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਸੂਬੇ ’ਚ ਗੁੰਡਾ ਰਾਜ ਸਥਾਪਤ ਕੀਤਾ: ਪ੍ਰੋ. ਰੂਬੀ
Ad Position 24