15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ

ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਮਾਨਸਾ ਦੇ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਉੱਥੋਂ ਦੇ ਇਕ ਮੈਡੀਕਲ ਸੰਚਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਦੇਸ਼-ਦੁਨੀਆਂ ਵਿਚ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਜਿਸ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਅੱਜ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਇਸ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

Ad Position 21
No active advertisement
ਪਰਵਿੰਦਰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਬੰਦ ਨੂੰ ਸਫਲ ਬਣਾਓ- ਗੁਰਮੀਤ ਰਾਮਗੜ੍ਹੀਆ 15-10-2026
ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਮਾਨਸਾ ਦੇ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਉੱਥੋਂ ਦੇ ਇਕ ਮੈਡੀਕਲ ਸੰਚਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਦੇਸ਼-ਦੁਨੀਆਂ ਵਿਚ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਜਿਸ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਅੱਜ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਇਸ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਚੱਲ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜੇਕਰ ਕੋਈ ਪਰਮਿੰਦਰ ਸਿੰਘ ਝੋਟੇ ਵਰਗਾ ਨੌਜਵਾਨ ਨਸ਼ਿਆਂ ਅਤੇ ਨਸਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਦਾ ਨਸ਼ਾ ਤਸਕਰ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੀ ਜਥੇਬੰਦੀ ਇਸ ਘਟਨਾ ਦੀ ਸਖ਼ਤ ਨਿੰਦਿਆਂ ਕਰਦੀ ਹੋਈ ਅੱਜ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੀ ਹੈ ਅਤੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਬੰਦ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਵਲੋਂ ਉਲੀਕੇ ਜਾਣ ਵਾਲੇ ਅਗਲੇ ਪ੍ਰੋਗਰਾਮਾਂ ਵਿਚ ਵੀ ਉਨ੍ਹਾਂ ਦੀ ਜਥੇਬੰਦੀ ਭਰਵੀਂ ਸ਼ਮੂਲੀਅਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬਾਲਿਆਂਵਾਲੀ ਵਿਖੇ ਮਾਤਾ ਦੁਰਗਾ ਦਾ ਮੇਲਾ ਅੱਜ ਅਗਲੀ ਖ਼ਬਰ ਗਹਿਰੀ ਬੁੱਟਰ ਵਲੋਂ ਦਿਹਾਤੀ ਦੇ ਵਰਕਰਾਂ ਨੂੰ ਬੰਦ ਦੇ ਸਮਰਥਨ ਲਈ ਲਾਮਬੰਦ ਹੋਣ ਦਾ ਸੱਦਾ
Ad Position 24