15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ੇ ਖ਼ਿਲਾਫ਼ ਲੜਨ ਵਾਲੇ ਨੌਜਵਾਨ ਦੀ ਹੱਤਿਆ ਸਰਕਾਰ ਦੀ ਵੱਡੀ ਅਸਫਲਤਾ - ਚੰਦੂਮਾਜਰਾ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਰਨਲ ਸਕੱਤਰ ਤੇ ਮੁੱਖ ਬੁਲਾਰੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੋਸ਼ ਲਗਾਇਆ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਇੱਕ ਦਵਾਈ ਵਿਕਰੇਤਾ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦੇਣਾ ਪੰਜਾਬ ਸਰਕਾਰ ਦੀ ਵੱਡੀ ਅਸਫਲਤਾ ਹੈ। ਇੱਥੇ ਧਰਨੇ ’ਚ ਪਹੁੰਚੇ ਸ.

Ad Position 21
No active advertisement
ਅਜੀਤ ਡੈਸਕ 15-10-2026
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਰਨਲ ਸਕੱਤਰ ਤੇ ਮੁੱਖ ਬੁਲਾਰੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੋਸ਼ ਲਗਾਇਆ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਇੱਕ ਦਵਾਈ ਵਿਕਰੇਤਾ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦੇਣਾ ਪੰਜਾਬ ਸਰਕਾਰ ਦੀ ਵੱਡੀ ਅਸਫਲਤਾ ਹੈ। ਇੱਥੇ ਧਰਨੇ ’ਚ ਪਹੁੰਚੇ ਸ. ਚੰਦੂਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਵਿਰੁੱਧ ਯੁੱਧ ਲੜਨ ਦੇ ਦਮਗਜੇ ਮਾਰ ਰਹੀ ਹੈ ਪਰ ਦੂਜੇ ਪਾਸੇ ਨਸ਼ਾ ਵਿਕਰੇਤਾ ਸ਼ਰੇਆਮ ਨੌਜਵਾਨ ਦੀ ਹੱਤਿਆ ਕਰ ਦਿੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫ਼ਰੰਟ ’ਤੇ ਫ਼ੇਲ੍ਹ ਆਖਦਿਆਂ ਦੱਸਿਆ ਕਿ 16 ਅਕਤੂਬਰ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਦਾ ਵਫ਼ਦ ਰਾਜਪਾਲ ਪੰਜਾਬ ਨੂੰ ਮਿਲ ਕੇ ਉਕਤ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕਰੇਗਾ। ਉਨ੍ਹਾਂ 15 ਅਕਤੂਬਰ ਦੇ ਪੰਜਾਬ ਬੰਦ ਦਾ ਸਮਰਥਨ ਕਰਦਿਆਂ ਦੱਸਿਆ ਕਿ ਬੰਦ ਮੌਕੇ ਪਾਰਟੀ ਆਗੂ ਤੇ ਯੂਥ ਪ੍ਰਧਾਨ ਵੀ ਧਰਨੇ ’ ਚ ਸ਼ਾਮਿਲ ਹੋਣਗੇ। ਇਸ ਮੌਕੇ ਸੀਨੀਅਰ ਆਗੂ ਮਾ. ਮਿੱਠੂ ਸਿੰਘ ਕਾਹਨੇਕੇ, ਲਖਵਿੰਦਰ ਸਿੰਘ ਮੂਸਾ, ਹਲਕਾ ਸਰਦੂਲਗੜ੍ਹ ਦੇ ਇੰਚਾਰਜ ਐਡਵੋਕੇਟ ਅਮਨਦੀਪ ਸਿੰਘ, ਭੁਪਿੰਦਰ ਸਿੰਘ ਸ਼ੇਖੂਪੁਰ, ਰਣਧੀਰ ਸਿੰਘ ਰੱਖੜਾ, ਤੇਜਾ ਸਿੰਘ ਕਮਾਲਪੁਰ, ਯੂਥ ਆਗੂ ਲਾਡੀ ਪਹਾੜੀਪੁਰ, ਤਰਨਜੀਤ ਸਿੰਘ ਦੁੱਗਲ, ਗੁਰਚਰਨ ਸਿੰਘ ਕੌਲੀ, ਗੁਰਮੁਖ ਸਿੰਘ ਸੁਹਾਗਹੇੜੀ, ਪਰਮਿੰਦਰ ਸਿੰਘ ਕਪੂਰੀ, ਕੁਲਦੀਪ ਸਿੰਘ ਸ਼ਮਸਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਬਠਿੰਡਾ ਵਿਖੇ ਭਾਜਪਾ ਵਲੋਂ ਜ਼ੋਰਦਾਰ ਪ੍ਰਦਰਸ਼ਨ ਸੂਬਾ ਸਰਕਾਰ ਖ਼ਿਲਾਫ਼ ਕੀਤੀ ਨ... ਅਗਲੀ ਖ਼ਬਰ ਡੇਂਗੂ ਬੁਖਾਰ ਸੰਬੰਧੀ ਸਕੂਲੀ ਬੱਚਿਆਂ ਨੂੰ ਦਿੱਤੀ ਜਾਣਕਾਰੀ
Ad Position 24