15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਬਠਿੰਡਾ ਵਿਖੇ ਭਾਜਪਾ ਵਲੋਂ ਜ਼ੋਰਦਾਰ ਪ੍ਰਦਰਸ਼ਨ ਸੂਬਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ‘ਤੇ ਬਠਿੰਡਾ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਇਸ ਦੌਰਾਨ ਪਾਰਟੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਇਸ ਕਾਂਡ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ‘ਤੇ ਬਠਿੰਡਾ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਇਸ ਦੌਰਾਨ ਪਾਰਟੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਇਸ ਕਾਂਡ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸਮਾਜ ਸੇਵੀ ਨੌਜਵਾਨ ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਮਾਨਸਾ ਵਿਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ।ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿਚੋਂ ਬਚਾਉਣ ਲਈ ਵੱਡਾ ਸੰਘਰਸ਼ ਛੇੜਿਆ ਸੀ, ਪਰ 13 ਅਕਤੂਬਰ ਨੂੰ ਉਨ੍ਹਾਂ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਨਸ਼ਿਆਂ ਖ਼ਿਲਾਫ਼ ਲੜਨ ਵਾਲਿਆਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸਿੰਗਲਾ ਨੇ ਕਿਹਾ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪੀ ਜਾਵੇ, ਹਮਲਾਵਰਾਂ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀਸੀਟੀਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਵਰਗੇ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਕੀਤੇ ਜਾਣ। ਪੀੜਤ ਪਰਿਵਾਰ, ਖ਼ਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਮਲੂਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਅਸ਼ੋਕ ਬਾਲਿਆਂਵਾਲੀ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਕਲੀਨਿਕ ਬੰਦ ਰੱਖਣਗੇ ਮੈਡੀਕਲ ਪ੍ਰੈਕਟੀਸ਼ਨਰ ਅਗਲੀ ਖ਼ਬਰ ਨਸ਼ੇ ਖ਼ਿਲਾਫ਼ ਲੜਨ ਵਾਲੇ ਨੌਜਵਾਨ ਦੀ ਹੱਤਿਆ ਸਰਕਾਰ ਦੀ ਵੱਡੀ ਅਸਫਲਤਾ - ਚੰਦੂਮਾਜਰਾ
Ad Position 24