21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਐਸ ਆਈ ਆਰ : ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰਨ- ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕੈਂਪ 25 ਅਕਤੂਬਰ ਨੂੰ ਹਰ ਇੱਕ ਬੂਥ’ ਤੇ ਸਵੇਰ 10 ਵਜੇ ਤੋਂ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕੈਂਪ 25 ਅਕਤੂਬਰ ਨੂੰ ਹਰ ਇੱਕ ਬੂਥ’ ਤੇ ਸਵੇਰ 10 ਵਜੇ ਤੋਂ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵੋਟਰ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿਚ ਚੈਕ ਕਰਨ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦੂਨ ਸਕੂਲ ਕਰਾੜ ਵਾਲਾ ਵਿਖੇ ਰਾਮਲੀਲ੍ਹਾ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ਉਪ ਜ਼ਿਲ੍ਹਾ ਮੈਜਿਸਟਰੇਟਾਂ ਨੇ ਤਿਉਹਾਰ ਵਾਲੇ ਦਿਨ ਕੀਤਾ ਮੰਡੀਆਂ ਦਾ ਦੌਰਾ
Ad Position 24