22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਲੂਕਾ ਦੀ ਅਗਵਾਈ ‘ਚ ਭਾਜਪਾ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੀ ਬਠਿੰਡਾ ਦਿਹਾਤੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ‘ਚ ਪਾਰਟੀ ਦੇ ਸਥਾਨਿਕ ਦਫ਼ਤਰ ਵਿਖੇ ਹੋਈ, ਜ਼ਿਲ੍ਹਾ ਇੰਚਾਰਜ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਹਿ ਇੰਚਾਰਜ ਰਜੇਸ਼ ਪਠੇਲਾ ਅਤੇ ਸਟੇਟ ਮੀਡੀਆ ਕੋ ਇੰਚਾਰਜ ਪਰਮਪਾਲ ਕੌਰ ਸਿੱਧੂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਵਿਚਾਰਧਾਰਾ ਤੇ ਰਣਨੀਤੀ ਨੂੰ ਲੋਕਾਂ ਤੱਕ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-10-2026
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੀ ਬਠਿੰਡਾ ਦਿਹਾਤੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ‘ਚ ਪਾਰਟੀ ਦੇ ਸਥਾਨਿਕ ਦਫ਼ਤਰ ਵਿਖੇ ਹੋਈ, ਜ਼ਿਲ੍ਹਾ ਇੰਚਾਰਜ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਹਿ ਇੰਚਾਰਜ ਰਜੇਸ਼ ਪਠੇਲਾ ਅਤੇ ਸਟੇਟ ਮੀਡੀਆ ਕੋ ਇੰਚਾਰਜ ਪਰਮਪਾਲ ਕੌਰ ਸਿੱਧੂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਵਿਚਾਰਧਾਰਾ ਤੇ ਰਣਨੀਤੀ ਨੂੰ ਲੋਕਾਂ ਤੱਕ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਕੇਂਦਰ ਸਰਕਾਰ ਵਲੋਂ ਵੱਖ-ਵੱਖ ਵਰਗਾਂ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਨੀਤੀਆਂ ਬਾਰੇ ਵੀ ਚਰਚਾ ਕੀਤੀ ਗਈ। ਮੋਦੀ ਸਰਕਾਰ ਵਲੋਂ ਕਿਸਾਨੀ ਲਈ ਕਿਸਾਨ ਨਿਧੀ ਯੋਜਨਾ, ਮਹਾਂਰਾਸ਼ਟਰ ‘ਚ ਕਿਸਾਨਾਂ ਦੇ ਤਕਰੀਬਨ 45 ਹਜ਼ਾਰ ਕਰੋੜ ਅਤੇ ਉਤਰ ਪ੍ਰਦੇਸ਼ ‘ਚ 38 ਹਜ਼ਾਰ ਕਰੋੜ ਕਰਜ਼ੇ ਮੁਆਫ਼ ਕਰਨ, ਹਰਿਆਣਾ ‘ਚ ਸਾਰੀਆਂ ਫ਼ਸਲਾਂ ਤੇ ਐਮ.ਐਸ.ਪੀ ਅਤੇ ਫ਼ਸਲੀ ਬੀਮਾ ਯੋਜਨਾ ਬਾਰੇ ਮਤੇ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ, ਸੂਬੇ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਪ੍ਰਕੋਪ ਨੂੰ ਲੈ ਕੇ ਚਰਚਾ ਕੀਤੀ ਗਈ ਤੇ ਸਰਕਾਰ ਵਿਰੁੱਧ ਮਤੇ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਮੈਂਬਰਾਂ ਨਾਲ ਪਾਰਟੀ ਦੀਆਂ ਅਗਾਉ ਸਰਗਰਮੀਆਂ ਬਾਰੇ ਵਿਚਾਰ ਸਾਂਝੇ ਕੀਤੇ। ਸੁਰਜੀਤ ਕੁਮਾਰ ਜ਼ਿਆਣੀ, ਰਾਜੇਸ਼ ਪਠੇਲਾ ਅਤੇ ਪਰਮਪਾਲ ਕੌਰ ਸਿੱਧੂ ਨੇ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਮਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਆਗੂਆਂ ਨੂੰ ਜ਼ਮੀਨੀ ਪੱਧਰ ‘ਤੇ ਇਨ੍ਹਾਂ ਮੁੱਦਿਆਂ ਨੂੰ ਲੋਕ ਕਚਹਿਰੀ ਤੱਕ ਲੈ ਜਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੂਬਾ ਸਕੱਤਰ ਕਿਸਾਨ ਵਿੰਗ ਬੂਟਾ ਭਾਈਰੂਪਾ, ਮੀਤ ਪ੍ਰਧਾਨ ਨਵਜੋਤ ਗੁਣੀ, ਸੂਬਾ ਜਨਰਲ ਸਕੱਤਰ ਐਸ.ਸੀ ਵਿੰਗ ਜਸਵੀਰ ਮਹਿਰਾਜ, ਜ਼ਿਲ੍ਹਾ ਜਨਰਲ ਸਕੱਤਰ ਮੇਜਰ ਬਰਾੜ, ਜਨਰਲ ਸਕੱਤਰ ਕਰਮਪਾਲ ਸਿੰਘ ਭੁੱਲਰ, ਸਕੱਤਰ ਅਮਨ ਚੱਠਾ, ਐਸ.ਸੀ ਵਿੰਗ ਪ੍ਰਧਾਨ ਸਵਰਨ ਸਿੰਘ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਮਹਿਲਾ ਵਿੰਗ ਪ੍ਰਧਾਨ ਸੁਖਵਿੰਦਰ ਕੌਰ, ਗੁਰਤੇਜ ਸਿੰਘ ਰਾਣਾ ਫੂਲ, ਕਿਸਾਨ ਵਿੰਗ ਆਗੂ ਗੁਰਵਿੰਦਰ ਬੱਲੋ, ਸਰਕਲ ਪ੍ਰਧਾਨ ਦੇਵੀ ਦਿਆਲ, ਭਾਰਤ ਭੂਸ਼ਨ ਜੈਨ, ਸਤਪਾਲ ਸਿੰਘ ਭੂੰਦੜ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ’ਚ ਫੂਕਿਆ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਸਿਹਤ ਵਿਭਾਗ ਦੇ ਆਊਟ ਸੋਰਸ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਹਸਪਤਾਲ ‘ਚ ਫੈਲੀ ਗੰਦਗੀ
Ad Position 24