22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁਲਾਜ਼ਮ ਵਲੋਂ ਸਮੂਹਿਕ ਛੁੱਟੀ ਕਰ ਕੇ ਪੰਜਾਬ ਸਰਕਾਰ ਖਿਲਾਫ਼ ਰੋਹ ਭਰਪੂਰ ਮੁਜ਼ਾਹਰਾ

ਬਠਿੰਡਾ, 21 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ਼ ਵਿੱਢੀ ਗਈ ਆਰ-ਪਾਰ ਦੀ ਸੰਘਰਸ਼ੀ ਲੜਾਈ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਦੀ ਕੋਠੀ ਸਾਹਮਣੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸਕੂਲਾਂ ਸਮੇਤ ਹੋਰ ਸਰਕਾਰੀ ਅਦਾਰੇ ਮੁਲਾਜ਼ਮਾਂ ਤੋਂ ਬਿਨ੍ਹਾਂ ਸੁੰਨੇ ਰਹੇ ਅਤੇ ਲੋਕਾਂ ਨੂੰ ਆਪਣੇ ਕੰਮ-ਧੰਦੇ ਨਾ ਹੋਣ ਕਰਕੇ ਸਰਕਾਰੀ ਦਫ਼ਤਰਾਂ ਵਿਚੋਂ ਬੇਰੰਗ ਮੁੜਨਾ ਪਿਆ।

Ad Position 21
No active advertisement
ਬਠਿੰਡਾ ਵਿਖੇ ਮੁਲਾਜ਼ਮ ਅਤੇ ਪੈਨਸ਼ਨਰ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ: ਲਵਲੀ 22-10-2026
ਬਠਿੰਡਾ, 21 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ਼ ਵਿੱਢੀ ਗਈ ਆਰ-ਪਾਰ ਦੀ ਸੰਘਰਸ਼ੀ ਲੜਾਈ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਦੀ ਕੋਠੀ ਸਾਹਮਣੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸਕੂਲਾਂ ਸਮੇਤ ਹੋਰ ਸਰਕਾਰੀ ਅਦਾਰੇ ਮੁਲਾਜ਼ਮਾਂ ਤੋਂ ਬਿਨ੍ਹਾਂ ਸੁੰਨੇ ਰਹੇ ਅਤੇ ਲੋਕਾਂ ਨੂੰ ਆਪਣੇ ਕੰਮ-ਧੰਦੇ ਨਾ ਹੋਣ ਕਰਕੇ ਸਰਕਾਰੀ ਦਫ਼ਤਰਾਂ ਵਿਚੋਂ ਬੇਰੰਗ ਮੁੜਨਾ ਪਿਆ। ਇਸ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ, 15-1-15 ਅਤੇ 17-7-20 ਦੇ ਪੱਤਰ ਨੂੰ ਵਾਪਸ ਕਰਵਾਉਣ, ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ, ਪੈਨਸ਼ਨਰਾਂ ਲਈ 2.59 ਦਾ ਗੁਣਕ ਜਾਰੀ ਕਰਵਾਉਣ, ਮਾਣ ਭੱਤਾ ਵਰਕਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਨੂੰ ਲਾਗੂ ਕਰਵਾਉਣ ਵਰਗੇ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨ ਵਿਰੋਧੀ ਨੀਤੀਆਂ ਖਿਲਾਫ਼ ਤਕਰੀਰਾਂ ਪੇਸ਼ ਕੀਤੀਆਂ ਗਈਆਂ। ਇਸ ਮੁਜ਼ਾਹਰੇ ਵਿਚ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ, ਸਪੈਸ਼ਲ ਐਜੂਕੇਟਰ ਅਧਿਆਪਕਾਂ ਉਪਰ ਸਿਵਲ ਸਰਵਿਸ ਰੂਲ ਲਾਗੂ ਕਰਕੇ ਸਾਰੇ ਵਿੱਤੀ ਲਾਭ ਦੇਣੇ ਅਤੇ ਐਨ. ਐਸ. ਕਿਉ. ਐਫ.ਅਤੇ ਮੈਰਿਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼, ਬਿਜਲੀ ਵਿਭਾਗ ਅਤੇ ਸਿਹਤ ਵਿਭਾਗ ਵਿਚ ਠੇਕੇ ਅਤੇ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿਤਰੀ ਵਿਭਾਗਾਂ ਵਿਚ ਸਾਰੇ ਵਿੱਤੀ ਲਾਭ ਦੇ ਕੇ ਰੈਗੂਲਰ ਕਰਨ ਅਤੇ ਕੱਚੇ ਕਾਮਿਆਂ ਨੂੰ ਸਰਕਾਰੀ ਵਿਭਾਗਾਂ ਵਿਚ ਸੀ. ਐਸ. ਆਰ. ਰੂਲਜ਼ ਤਹਿਤ ਰੈਗੂਲਰ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਅੱਜ 22 ਅਕਤੂਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਇਕੱਠੇ ਹੋਣ ਬਾਅਦ ਪੰਜਾਬ ਸਰਕਾਰ ਦੀ ਅਰਥੀ ਸਾੜਨ ਦਾ ਐਲਾਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਨੂੰ ਜਗਪਾਲ ਸਿੰਘ ਬੰਗੀ, ਸਿਕੰਦਰ ਸਿੰਘ ਧਾਲੀਵਾਲ, ਗੁਰਜਿੰਦਰ ਸਿੰਘ ਔਲਖ, ਗੁਰਤੇਜ ਸਿੰਘ ਗਿੱਲ, ਬਲਜਿੰਦਰ ਸਿੰਘ, ਹਰਨੇਕ ਸਿੰਘ ਗਹਿਰੀ, ਮਨਜੀਤ ਸਿੰਘ ਧੰਜਲ, ਧੰਨਾ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ, ਬਲਦੇਵ ਸਿੰਘ, ਅਰੁਣ ਕੁਮਾਰ, ਜਗਦੀਸ਼ ਜੱਗੀ, ਜਗਸੀਰ ਸਹੋਤਾ, ਕੁਲਵਿੰਦਰ ਕਟਾਰੀਆ, ਕਰਮਜੀਤ ਜਲਾਲ, ਬੂਟਾ ਸਿੰਘ, ਬੇਅੰਤ ਸਿੰਘ, ਹਰਦੇਵ ਸਿੰਘ ਅਤੇ ਰਣਜੀਤ ਸਿੰਘ ਤੂਰ ਸਮੇਤ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਵਾਈਟ ਲਹਿਰਾ ਵਿਖੇ ਯੂਥ ਵਿੰਗ ਕੈਨੇਡਾ ਦੇ ਪ੍ਰਧਾਨ ਪੀਤਾ ਆਲਮਗੀਰ ਦਾ ਵਿਸ਼ੇਸ਼ ਸਨਮਾਨ ਸ਼੍ਰੋ. ਅਕਾਲੀ ਦਲ ਬਾਦਲ... ਅਗਲੀ ਖ਼ਬਰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ’ਚ ਫੂਕਿਆ ਸਰਕਾਰ ਦਾ ਪੁਤਲਾ
Ad Position 24