23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮਾਂ ਨੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਜਾਰੀ ਰੱਖਦਿਆਂ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 22 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਜ਼ਿਲ੍ਹੇ ਦੇ ਮੁਲਾਜ਼ਮ ਵਰਗ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਜਾਰੀ ਰੱਖੀ ਗਈ ਤੇ ਇਸ ਦੌਰਾਨ ਟੀਚਰ ਹੋਮ ਬਠਿੰਡਾ ਵਿਖੇ ਇਕੱਤਰਤਾ ਕਰਨ ਉਪਰੰਤ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਤਾਲਮੇਲ ਕਮੇਟੀ ਦੇ ਸੂਬਾ ਕਨਵੀਨਰ ਗਗਨਦੀਪ ਸਿੰਘ ਭੁੱਲਰ, ਗੁਰਮੇਲ ਸਿੰਘ ਖ਼ਾਲਸਾ, ਬਲਰਾਜ ਮੌੜ, ਬਲਦੇਵ ਸਿੰਘ, ਕਰਮਜੀਤ ਸਿੰਘ ਸਿੱਧੂ, ਅਰੁਣ ਕੁਮਾਰ, ਐਸ.

Ad Position 21
No active advertisement
ਸਮੂਹਿਕ ਛੁੱਟੀ ਦੌਰਾਨ ਟੀਚਰਜ਼ ਹੋਮ ਬਠਿੰਡਾ ਵਿਖੇ ਇਕੱਤਰ ਮੁਲਾਜ਼ਮ। 23-10-2026
ਬਠਿੰਡਾ, 22 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਜ਼ਿਲ੍ਹੇ ਦੇ ਮੁਲਾਜ਼ਮ ਵਰਗ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਜਾਰੀ ਰੱਖੀ ਗਈ ਤੇ ਇਸ ਦੌਰਾਨ ਟੀਚਰ ਹੋਮ ਬਠਿੰਡਾ ਵਿਖੇ ਇਕੱਤਰਤਾ ਕਰਨ ਉਪਰੰਤ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਤਾਲਮੇਲ ਕਮੇਟੀ ਦੇ ਸੂਬਾ ਕਨਵੀਨਰ ਗਗਨਦੀਪ ਸਿੰਘ ਭੁੱਲਰ, ਗੁਰਮੇਲ ਸਿੰਘ ਖ਼ਾਲਸਾ, ਬਲਰਾਜ ਮੌੜ, ਬਲਦੇਵ ਸਿੰਘ, ਕਰਮਜੀਤ ਸਿੰਘ ਸਿੱਧੂ, ਅਰੁਣ ਕੁਮਾਰ, ਐਸ.ਐਸ. ਯਾਦਵ, ਧੰਨਾ ਸਿੰਘ, ਆਤਮ ਤੇਜ ਸਿੰਘ, ਅਜੀਤਪਾਲ ਸਿੰਘ, ਗੁਰਤੇਜ ਸਿੰਘ ਗਿੱਲ, ਰਾਜਵੀਰ ਸਿੰਘ ਮਾਨ, ਸੁਖਮਿੰਦਰ ਸਿੰਘ ਬਰਾੜ, ਬਲਜਿੰਦਰ ਸਿੰਘ, ਹਰਨੇਕ ਸਿੰਘ ਗਹਿਰੀ ਅਤੇ ਪ੍ਰਿੰ: ਰਣਜੀਤ ਸਿੰਘ ਨੇ ਕਿਹਾ ਕਿ ਸਰਕਾਰ ਹੜਤਾਲੀ ਮੁਲਾਜ਼ਮਾਂ ਨੂੰ ਧਮਕੀ ਭਰੇ ਪੱਤਰ ਕੱਢਣ ਦੀ ਬਜਾਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰੇ । ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਜਾਰੀ ਨਾ ਕਰਨਾ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ’ਤੇ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਨਾ ਕਰਨਾ, ਏ.ਸੀ.ਪੀ. ਸਕੀਮ ਬਹਾਲ ਨਾ ਕਰਨਾ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਨਾ ਕਰਨਾ, ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਨਾ ਦਿੱਤੇ ਜਾਣਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸੰਮਿਲਤ ਨਾ ਕੀਤੇ ਜਾਣਾ, 16 ਮਈ 2023 ਦੀ ਪਾਲਿਸੀ ਰੱਦ ਕਰਕੇ ਸਪੈਸ਼ਲ ਕਾਡਰ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ’ਤੇ ਸਿਵਲ ਸਰਵਿਸਿਜ਼ ਰੂਲਜ਼ ਅਤੇ ਪੰਜਾਬ ਦਾ ਤਨਖ਼ਾਹ ਸਕੇਲ ਲਾਗੂ ਨਾ ਕੀਤੇ ਜਾਣਾ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ। ਪੰਜਾਬ ਸਰਕਾਰ ਕੇਵਲ 8 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਕੇ ਇਸ ਤਰ੍ਹਾਂ ਦਾ ਬਿਰਤਾਂਤ ਸਿਰਜ ਰਹੀ ਹੈ ਜਿਵੇਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਹੋਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉੱਕਤ ਮੰਗਾਂ ਦਾ ਸਰਕਾਰ ਵਲੋਂ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੇ ਜਲਘਰ ਦੀ ਪਾਣੀ ਵਾਲੀ ਡਿੱਗੀ ’ਚ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ ਅਗਲੀ ਖ਼ਬਰ ਬਠਿੰਡਾ-ਬੀਕਾਨੇਰ ਰੇਲਵੇ ਲਾਈਨ ’ਤੇ ਹਾਦਸਾ, 78 ਸਾਲਾ ਬਜ਼ੁਰਗ ਦੀ ਮੌਤ
Ad Position 24