23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਆਕਸਫੋਰਡ ਸਕੂਲ ਦੇ ਵਿਹੜੇ ’ਚ ਦੁਸਹਿਰਾ ਮਨਾਇਆ

ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ, ’ਚ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਬਦੀ ਦੇ ਖਾਤਮੇ ਦਾ ਸੁਨੇਹਾ ਦਿੱਤਾ।

Ad Position 21
No active advertisement
ਅਜੀਤ ਡੈਸਕ 23-10-2026
ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ, ’ਚ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਬਦੀ ਦੇ ਖਾਤਮੇ ਦਾ ਸੁਨੇਹਾ ਦਿੱਤਾ। ਇਸ ਸਮੇਂ ਸਕੂਲ ਦੇ ਚਾਰਾਂ ਹਾਊਸਾਂ ਵਿਚਕਾਰ ਇੰਟਰ-ਹਾਊਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸ੍ਰੀ ਰਾਮ ਦੇ ਜੀਵਨ ਨੂੰ ਚਾਰ ਪੜਾਅ ਵਿਚ ਪੇਸ਼ ਕੀਤਾ ਗਿਆ, ਜਿਸ ਵਿਚ ਰਾਮ ਜਨਮ, ਮਾਤਾ ਸੀਤਾ ਸਵੰਬਰ ਨੂੰ ਕੋਰੀਓਗ੍ਰਾਫੀ (ਝਾਕੀਆਂ) ਰਾਹੀਂ ਪੇਸ਼ ਕੀਤਾ ਗਿਆ। ਇਸ ਤੋਂ ਬਿਨ੍ਹਾਂ ਨੰਨ੍ਹੇ-ਮੁੰਨੇ ਬੱਚਿਆਂ ਦੀ ਦੁਸਹਿਰੇ ਨਾਲ ਸਬੰਧਿਤ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਬਣੀ। ਕੋਰੀਓਗ੍ਰਾਫ਼ੀ ਮੁਕਾਬਲੇ ਵਿਚ ਗ੍ਰੀਨ ਹਾਊਸ ਨੇ ਪਹਿਲਾ, ਬਲਿਊ ਅਤੇ ਯੈਲੋ ਹਾਊਸ ਨੇ ਸਾਂਝਾ ਦੂਸਰਾ ਸਥਾਨ ਪ੍ਰਾਪਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਹਰ ਤਿਉਹਾਰ ਸਾਡੇ ਲਈ ਵੱਖ-ਵੱਖ ਸੁਨੇਹੇ ਲੈ ਕੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਤਿਉਹਾਰ ਸਾਂਝੀ ਵਾਲਤਾ ਦਾ ਪ੍ਰਤੀਕ ਹਨ। ਉੱਥੇ ਇਹ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਵੀ ਸਹਾਈ ਹੁੰਦੇ ਹਨ। ਸਾਨੂੰ ਸਾਰੇ ਤਿਉਹਾਰ ਖੁਸ਼ੀ ਅਤੇ ਪਵਿੱਤਰਤਾ ਨਾਲ ਮਨਾਉਣੇ ਚਾਹੀਦੇ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੁਸਹਿਰੇ ਦੇਤਿਉਹਾਰ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਅੱਖਾਂ ਦਾ ਹਸਪਤਾਲ ਜਲਾਲ ਵਿਖੇ 267ਵਾਂ ਮੁਫ਼ਤ ਲੈਂਜ਼ ਕੈਂਪ ਅੱਜ ਅਗਲੀ ਖ਼ਬਰ ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਸਨਮਾਨ ਸਮਾਰੋਹ 27 ਨੂੰ
Ad Position 24