ਦੇਸੀ ਕੱਟੇ ਸਮੇਤ ਇਕ ਕਾਬੂ
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਦੇਸੀ ਕੱਟੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਠੰਡੀ ਸੜਕ ਨੇੜੇ ਪੋਖਰ ਮੱਲ ਕੰਟੀਨ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ, ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ ਇਕ ਦੇਸੀ ਪਿਸਤੌਲ ਬਰਾਮਦ ਕਰ ਲਿਆ ਗਿਆ।
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਦੇਸੀ ਕੱਟੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਠੰਡੀ ਸੜਕ ਨੇੜੇ ਪੋਖਰ ਮੱਲ ਕੰਟੀਨ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ, ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ ਇਕ ਦੇਸੀ ਪਿਸਤੌਲ ਬਰਾਮਦ ਕਰ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੈਲਾਸ਼ ਸ਼ਰਮਾ ਵਾਸੀ ਮਹਾਂਵੀਰ ਇਨਕਲੇਵ ਪਾਲਮ ਨਵੀਂ ਦਿੱਲੀ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੈਨਾਲ ਵਿਖੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।