ਮਨਜੀਤ ਸਿੰਘ ਕੋਟਫੱਤਾ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਹਲਕੇ ’ਚ ਗਤੀਵਿਧੀਆਂ ਵਧਾਈਆਂ
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਕਾਂਗਰਸ ਦੇ ਸੀਨੀਅਰ ਆਗੂਆਂ ‘ਚ ਸ਼ੁਮਾਰ, ਕਾਂਗਰਸ ਕਿਸਾਨ ਸੈੱਲ ਦੇ ਮੁੱਖ ਬੁਲਾਰੇ ਅਤੇ ਦਫ਼ਤਰ ਇੰਚਾਰਜ ਮਨਜੀਤ ਸਿੰਘ ਕੋਟਫੱਤਾ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਦਿਆਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕ ਕੇ ਹਲਕੇ ‘ਚ ਰਾਜਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਮਨਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਉਹ ਇੱਕ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਯੂਥ ਕਾਂਗਰਸ ‘ਚ ਉਨ੍ਹਾਂ ਨੇ 20 ਸਾਲ ਕੰਮ ਕੀਤਾ ਹੈ ਅਤੇ ਮੌਜੂਦਾ ਸਮੇਂ ਉਹ ਕਾਂਗਰਸ ਦੇ ਕਿਸਾਨ ਵਿੰਗ ਦੇ ਦਫ਼ਤਰ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਕੰਮ ਕਰ ਰਹੇ ਹਨ।
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਕਾਂਗਰਸ ਦੇ ਸੀਨੀਅਰ ਆਗੂਆਂ ‘ਚ ਸ਼ੁਮਾਰ, ਕਾਂਗਰਸ ਕਿਸਾਨ ਸੈੱਲ ਦੇ ਮੁੱਖ ਬੁਲਾਰੇ ਅਤੇ ਦਫ਼ਤਰ ਇੰਚਾਰਜ ਮਨਜੀਤ ਸਿੰਘ ਕੋਟਫੱਤਾ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਦਿਆਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕ ਕੇ ਹਲਕੇ ‘ਚ ਰਾਜਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਮਨਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਉਹ ਇੱਕ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਯੂਥ ਕਾਂਗਰਸ ‘ਚ ਉਨ੍ਹਾਂ ਨੇ 20 ਸਾਲ ਕੰਮ ਕੀਤਾ ਹੈ ਅਤੇ ਮੌਜੂਦਾ ਸਮੇਂ ਉਹ ਕਾਂਗਰਸ ਦੇ ਕਿਸਾਨ ਵਿੰਗ ਦੇ ਦਫ਼ਤਰ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਮੁਤਾਬਿਕ ਉਨ੍ਹਾਂ ਨੇ ਕਾਂਗਰਸ ਆਲਾਕਮਾਨ ਦੇ ਆਗੂਆਂ ਨਾਲ ਪਿਛਲੇ ਦਿਨੀਂ ਮੁਲਾਕਾਤ ਕਰਦਿਆਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਨ ਦੀ ਇੱਛਾ ਜ਼ਾਹਿਰ ਕੀਤੀ ਅਤੇ ਇਸੇ ਕੜੀ ਚ ਉਨ੍ਹਾਂ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਸਮੇਤ ਹਲਕਾ ਤਲਵੰਡੀ ਸਾਬੋ ‘ਚ ਆਉਂਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਹਲਕੇ ਦੇ ਪਿੰਡਾਂ/ਸ਼ਹਿਰਾਂ ‘ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂਕਿ ਪਾਰਟੀ ਨੂੰ ਹਲਕੇ ‘ਚ ਹੋਰ ਮਜ਼ਬੂਤੀ ਦਿੱਤੀ ਜਾ ਸਕੇ ਅਤੇ 2027 ਵਿਧਾਨ ਸਭਾ ਚੋਣਾਂ ‘ਚ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾ ਸਕੇ।