22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਾਨਸਾ, 22 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਕਲਮ ਛੋੜ ਹੜਤਾਲ ਦੇ ਦੂਜੇ ਦਿਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਮੂਹਿਕ ਤੌਰ ’ਤੇ ਛੁੱਟੀ ਲੈ ਕੇ ਕਰਮਚਾਰੀਆਂ ਨੇ ਰੋਸ ਜ਼ਾਹਿਰ ਕਰਦਿਆਂ ਦੋਸ਼ ਲਗਾਇਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ, ਜਿਸ ਕਰ ਕੇ ਉਨ੍ਹਾਂ ’ਚ ਰੋਸ ਫੈਲਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 23-10-2026
ਮਾਨਸਾ, 22 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਕਲਮ ਛੋੜ ਹੜਤਾਲ ਦੇ ਦੂਜੇ ਦਿਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਮੂਹਿਕ ਤੌਰ ’ਤੇ ਛੁੱਟੀ ਲੈ ਕੇ ਕਰਮਚਾਰੀਆਂ ਨੇ ਰੋਸ ਜ਼ਾਹਿਰ ਕਰਦਿਆਂ ਦੋਸ਼ ਲਗਾਇਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ, ਜਿਸ ਕਰ ਕੇ ਉਨ੍ਹਾਂ ’ਚ ਰੋਸ ਫੈਲਿਆ ਹੋਇਆ ਹੈ। ਹੜਤਾਲ ਕਾਰਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ’ਚ ਕੰਮ-ਕਾਜ ਠੱਪ ਰਹਿਣ ਕਾਰਨ ਕੰਮ-ਧੰਦੇ ਆਏ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਹੜਤਾਲ ਤੋਂ ਬਾਅਦ ਸਮੂਹ ਮੁਲਾਜ਼ਮ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਚੱਲ ਰਹੇ ਧਰਨੇ ’ਚ ਸ਼ਾਮਿਲ ਹੋਏ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਪ੍ਰਤਾਪ ਸਿੰਘ ਖੁਡਾਲ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਮਲਕੀਤ ਸਿੰਘ, ਜਗਦੀਸ਼ ਸਿੰਘ ਰੜ੍ਹ, ਮਹਿੰਦਰ ਸਿੰਘ, ਹਰਦੀਪ ਸਿੰਘ, ਲਖਨ ਲਾਲ ਮੌੜ, ਦਰਸ਼ਨ ਸਿੰਘ, ਸਿਕੰਦਰ ਸਿੰਘ ਘਰਾਂਗਣਾ, ਅੰਮ੍ਰਿਤਪਾਲ ਸਿੰਘ, ਸੁਪ੍ਰੀਤ ਕੌਰ, ਸਰਵਜੀਤ ਕੌਰ, ਸੰਦੀਪ ਕੌਰ, ਪਰਮਜੀਤ ਕੌਰ, ਹਰਪ੍ਰੀਤ ਸਿੰਘ, ਸੰਜੀਵ ਕੁਮਾਰ, ਦਰਸ਼ਨ ਸਿੰਘ, ਕੇਵਲ ਸਿੰਘ, ਅੰਗਰੇਜ਼ ਸਿੰਘ, ਅਜੈਬ ਸਿੰਘ, ਕੁਲਜੀਤ ਸਿੰਘ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਅਗਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਲੋਂ ਲਗਾਇਆ ਦੋ ਰੋਜ਼ਾ ਧਾਰਮਿਕ ਟੂਰ
Ad Position 24