ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਖਿਡਾਰੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ 27 ਵਿਦਿਆਰਥੀਆਂ ਦੀ ਸਟੇਟ ਪੱਧਰ ਚੋਣ
ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਲਗਭਗ 10 ਸੋਨੇ ਦੇ ਤਗਮੇ, 5 ਚਾਂਦੀ ਦੇ ਤਗਮੇ ਅਤੇ 6 ਕਾਂਸੀ ਦੇਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ।
ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਲਗਭਗ 10 ਸੋਨੇ ਦੇ ਤਗਮੇ, 5 ਚਾਂਦੀ ਦੇ ਤਗਮੇ ਅਤੇ 6 ਕਾਂਸੀ ਦੇਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਵਿਦਿਆਰਥੀਆਂ ਨੇ ਜੋਨ ਪੱਧਰ ਵਿਚ ਭਾਗ ਲੈਂਦਿਆਂ ਨੈੱਟਬਾਲ, ਫੁੱਟਬਾਲ, ਬਾਸਕਟਬਾਲ, ਫੈਂਸਿੰਗ, ਕ੍ਰਿਕਟ, ਹਾਕੀ, ਕਰਾਟੇ, ਗਤਕਾ, ਸ਼ਤਰੰਜ, ਰੱਸਾਕਸ਼ੀ ਅਤੇ ਅਥਲੈਟਿਕਸ ਆਦਿ ਸ਼ਾਮਿਲ ਰਹੇ। ਵਿਦਿਆਰਥੀਆਂ ਨੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਲਗਭਗ 40 ਸੋਨੇ ਦੇ ਤਗਮੇ, 21 ਚਾਂਦੀ ਦੇ ਤਗਮੇ ਅਤੇ 10 ਕਾਂਸੀ ਦੇ ਤਮਗ਼ੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰ ਦੀਆਂ ਖੇਡ ਪ੍ਰਤੀਯੋਗਤਾਵਾਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫੁੱਟਬਾਲ, ਕਰਾਟੇ, ਰੱਸਾਕਸ਼ੀ, ਫੈਂਸਿੰਗ, ਨੈਟਬਾਲ ਅਤੇ ਅਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਵਿਚ ਪ੍ਰਾਪਤੀਆਂ ਦਰਜ ਕੀਤੀਆਂ। ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਲਗਭਗ 27 ਵਿਦਿਆਰਥੀਆਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਇਨ੍ਹਾਂ ਖੇਡਾਂ ਵਿਚ ਰੱਸਾਕਸ਼ੀ, ਫੈਂਸਿੰਗ, ਕੁਸ਼ਤੀ, ਨੈੱਟਬਾਲ, ਫੁੱਟਬਾਲ ਅਤੇ ਹਾਕੀ ਆਦਿ ਸ਼ਾਮਲ ਹਨ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਖ਼ੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂਪ੍ਰਤੀ ਸਮਰਪਣ ਦਾ ਨਤੀਜਾ ਹਨ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਸਕੂਲ ਦੇ ਡੀ. ਪੀ. ਸ਼ਮਸ਼ੇਰ ਸਿੰਘ ਅਤੇ ਸਮੂਹ ਕੋਚ ਸਾਹਿਬਾਨ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ।