23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਗਜੀਤ ਸਿੰਘ ਕੁਲਾਰ ਦੇ ਅਕਾਲ ਚਲਾਣੇ ’ਤੇ ਅਕਾਲੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਯਾਦੀ ਕੁਲਾਰ ਅਤੇ ਰਾਜਵਿੰਦਰ ਸਿੰਘ ਕੁਲਾਰ ਦੇ ਪਿਤਾ ਜਗਜੀਤ ਸਿੰਘ ਕੁਲਾਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੇ ਦਿਹਾਂਤ ਉਪਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੁਲਾਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਪਾਰਟੀ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਓ.

Ad Position 21
No active advertisement
ਅਜੀਤ ਡੈਸਕ 24-10-2026
ਬਠਿੰਡਾ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਯਾਦੀ ਕੁਲਾਰ ਅਤੇ ਰਾਜਵਿੰਦਰ ਸਿੰਘ ਕੁਲਾਰ ਦੇ ਪਿਤਾ ਜਗਜੀਤ ਸਿੰਘ ਕੁਲਾਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੇ ਦਿਹਾਂਤ ਉਪਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੁਲਾਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਪਾਰਟੀ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਓ.ਐਸ.ਡੀ. ਗੁਰਚਰਨ ਸਿੰਘ, ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਬਠਿੰਡਾ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ, ਇੰਦਰਜੀਤ ਸਿੰਘ ਬਰਾੜ, ਡਾ.ਓਮ ਪ੍ਰਕਾਸ਼ ਸ਼ਰਮਾ, ਹਰਵਿੰਦਰ ਸ਼ਰਮਾ ਗੰਜੂ, ਸਾਬਕਾ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਗੁਰਦੀਪ ਸਿੰਘ ਕੋਟਸ਼ਮੀਰ, ਸੁਖਬੀਰ ਜੱਸੀ ਪੌ ਵਾਲੀ, ਨਿਰਮਲ ਨਿੰਮਾ ਕੋਟ ਸ਼ਮੀਰ, ਗਰਦੌਰ ਸਿੰਘ ਸੰਧੂ, ਗੁਰਲਾਭ ਸਿੰਘ ਢੇਲਵਾਂ ਸਮੇਤ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਯਾਦਵਿੰਦਰ ਸਿੰਘ ਯਾਦੀ ਤੇ ਰਾਜਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਜਗਜੀਤ ਸਿੰਘ ਕੁਲਾਰ ਦੇ ਚਲੇ ਜਾਣ ਨਾਲ ਜਿਥੇ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਉੱਥੇ ਪਾਰਟੀ ਨੂੰ ਵੀ ਉਨ੍ਹਾਂ ਦੇ ਵਿਛੋੜੇ ਨਾਲ ਵੱਡੀ ਘਾਟ ਪਈ ਹੈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਕੁਲਾਰ ਦੇ ਪਥਚਿੰਨ੍ਹਾਂ ‘ਤੇ ਚਲਦੇ ਹੋਏ ਉਨ੍ਹਾਂ ਦਾ ਸਾਰਾ ਪਰਿਵਾਰ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਮਰਪਿਤ ਹੈ ਤੇ ਉਨ੍ਹਾਂ ਦੇ ਸਪੁੱਤਰਾਂ ਸਮੇਤ ਪੋਤਰੇ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਤਤਪਰ ਹਨ।
Ad Position 22
No active advertisement
ਪਿਛਲੀ ਖ਼ਬਰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਹੰਡਿਆਇਆ ਗਰਿੱਡ ਅੱਗੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ
Ad Position 24