24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਰਕਾਰੀ ਸਕੂਲ ਵਿਖੇ ਭੀਸ਼ ਕਲੱਬ ਨੇ ਕੁਇੱਜ਼ ਮੁਕਾਬਲੇ ਕਰਵਾਏ

ਭੁੱਚੋ ਮੰਡੀ, 23 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤੇ ਜ਼ਿਲ੍ਹਾ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਮੰਤਰਾਲੇ ਕੰਜ਼ਊਮਰ ਅਫੇਅਰ ਫੂਡ ਤੇ ਪਬਲਿਕ ਡਿਸਟਰੀਬਿਊਸ਼ਨ ਅਧੀਨ ਚੱਲ ਰਹੇ ਨੈਸ਼ਨਲ ਸਟੈਂਡਰਡ ਬਾਡੀ ਆਫ਼ ਇੰਡੀਆ ਦੇ ਬਿਊਰੋ ਆਫ਼ ਇੰਡੀਅਨ ਸਟੈਂਡਰਡ ਦੇ ਭੀਸ਼ ਕਲੱਬ ਵਲੋਂ ਪੀ. ਐਮ.

Ad Position 21
No active advertisement
ਅਜੀਤ ਡੈਸਕ 24-10-2026
ਭੁੱਚੋ ਮੰਡੀ, 23 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤੇ ਜ਼ਿਲ੍ਹਾ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਮੰਤਰਾਲੇ ਕੰਜ਼ਊਮਰ ਅਫੇਅਰ ਫੂਡ ਤੇ ਪਬਲਿਕ ਡਿਸਟਰੀਬਿਊਸ਼ਨ ਅਧੀਨ ਚੱਲ ਰਹੇ ਨੈਸ਼ਨਲ ਸਟੈਂਡਰਡ ਬਾਡੀ ਆਫ਼ ਇੰਡੀਆ ਦੇ ਬਿਊਰੋ ਆਫ਼ ਇੰਡੀਅਨ ਸਟੈਂਡਰਡ ਦੇ ਭੀਸ਼ ਕਲੱਬ ਵਲੋਂ ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਦੇ ਸਕੂਲ ਮੁਖੀ ਦਵਿੰਦਰਪਾਲ ਬਾਵਾ ਦੀ ਰਹਿਨੁਮਾਈ ਹੇਠ ਅਤੇ ਭੀਸ਼ ਮੈਂਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਉਦਯੋਗਾਂ, ਵਪਾਰਿਕ ਅਦਾਰਿਆਂ, ਆਮ ਜਨਤਾ ਨੂੰ ਗੁਣਵਤਾ ਤੇ ਮਾਣਕੀ ਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ। ਭੀਸ਼ ਚੰਡੀਗੜ੍ਹ ਤੋਂ ਸਟੇਟ ਰਿਸੋਰਸ ਪਰਸਨ ਅਮਿਤ ਕੁਮਾਰ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦਾ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਾਲੀਆਂ ਟੀਮਾਂ ਦੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਕੁਇੱਜ਼ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇਜਵਿੰਦਰ ਸਿੰਘ, ਅਰਪਨਾ ਕੌਂਸ਼ਲ, ਰਵਿੰਦਰ ਸਿੰਘ, ਅਮਨਦੀਪ ਸਿੰਘ, ਮਹਿੰਦਰਪਾਲ, ਮਨਦੀਪ ਸਿੰਘ, ਰਜਨੀ ਬਾਲਾ, ਜਸਵਿੰਦਰ ਸਿੰਘ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਯਨ ਜੋਤੀ ਚੈਰੀਟੇਬਲ ਸੁਸਾਇਟੀ ਦੀ ਸੇਵਾ ਮੁਹਿੰਮ ਜਾਰੀ ਅਗਲੀ ਖ਼ਬਰ ਪ੍ਰਦਰਸ਼ਨ ਉਪਰੰਤ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਦੇ ਜਥੇਬੰਦੀਆਂ ਦੇ ਨੁਮਾਇੰਦੇ। ਐਸ.ਆਈ.ਆਰ. ਰੱਦ ਕਰਨ, ਮੁੱਖ ਚੋਣ ਕਮਿਸ਼...
Ad Position 24