ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਵੱਧ ਮਾਮਲੇ ਸਾਹਮਣੇ ਆਉਣ ਵਾਲੇ ਪਿੰਡਾਂ ਵਿਚ ਸਿਵਲ ਅਤੇ ਪੁਲਿਸ ਟੀਮਾਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐਸ. ਐਸ. ਪੀ. ਬਠਿੰਡਾ ਸੁਹੇਲ ਕਾਸਿਮ ਮੀਰ ਨਾਲ ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਅਣਵਰਤੀਆਂ ਅਤੇ ਛੱਡੀਆਂ ਹੋਈਆਂ ਇਮਾਰਤਾਂ ਨੂੰ ਖਾਲੀ ਕਰਵਾਉਣ ਅਤੇ ਉਨ੍ਹਾਂ ਦੀ ਸਫ਼ਾਈ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਨ੍ਹਾਂ ਖੇਤਰਾਂ ਵਿਚ ਪੁਰਾਣੀਆਂ ਸਰਕਾਰੀ ਅਤੇ ਨਿੱਜੀ ਇਮਾਰਤਾਂ ਸਮੇਤ ਅਜਿਹੀਆਂ ਨੁੱਕਰਾਂ ਅਤੇ ਥਾਵਾਂ ਨੂੰ ਸਾਫ਼ ਕੀਤਾ ਜਾ ਰਿਹਾ ਹੈ, ਜਿੱਥੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਲੁਕਣ ਲਈ ਥਾਂ ਮਿਲ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿਚ ਵਾਲੀਬਾਲ ਅਤੇ ਕ੍ਰਿਕਟ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਲੋਂ ਇਨ੍ਹਾਂ ਟੀਮਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਜਲਦ ਹੀ ਅੰਤਰ-ਪਿੰਡ ਖੇਡ ਟੂਰਨਾਮੈਂਟ ਕਰਵਾਏ ਜਾਣਗੇ। ਐਸ.ਐਸ .ਪੀ. ਬਠਿੰਡਾ ਸੁਹੇਲ ਕਾਸਿਮ ਮੀਰ ਨੇ ਇਨ੍ਹਾਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਇਨ੍ਹਾਂ ਪਿੰਡਾਂ ਵਿਚ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪਿੰਡਾਂ ਦੇ ਨੌਜਵਾਨਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਨੂੰ ਥੋੜ੍ਹੇ ਸਮੇਂ ਦੇ ਹੁਨਰ ਸਿਖਲਾਈ ਕੋਰਸ ਕਰਵਾਏ ਜਾਣਗੇ, ਤਾਂ ਜੋ ਉਹ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੰਚਨ, ਉਪ ਮੰਡਲ ਮੈਜਿਸਟਰੇਟ, ਪੁਲਿਸ ਸੁਪਰਡੈਂਟ, ਡੀ ਐਸ ਪੀਜ਼, ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਿਤ ਅਧਿਕਾਰੀ ਹਾਜ਼ਰ ਸਨ।
ਸਿਵਲ ਤੇ ਪੁਲਿਸ ਟੀਮਾਂ ਵਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ
ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਵੱਧ ਮਾਮਲੇ ਸਾਹਮਣੇ ਆਉਣ ਵਾਲੇ ਪਿੰਡਾਂ ਵਿਚ ਸਿਵਲ ਅਤੇ ਪੁਲਿਸ ਟੀਮਾਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐਸ.
ਅਜੀਤ ਡੈਸਕ
25-10-2026