25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ-ਗਗਨਦੀਪ ਸਿੰਘ ਬਹਿਣੀਵਾਲ

ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋ ਰਹੇ ਧਰਨਿਆਂ ਤੇ ਮੁਜ਼ਾਹਰਿਆਂ ਦੇ ਸੰਦਰਭ ਵਿਚ ਦੇਸ਼ ਦੀ ਚੋਣ ਪ੍ਰਣਾਲੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋ ਰਹੇ ਧਰਨਿਆਂ ਤੇ ਮੁਜ਼ਾਹਰਿਆਂ ਦੇ ਸੰਦਰਭ ਵਿਚ ਦੇਸ਼ ਦੀ ਚੋਣ ਪ੍ਰਣਾਲੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਹੈ। ਜੇਕਰ ਚੋਣਾਂ ਲੜਨ ਵਾਲੇ ਸਿਆਸੀ ਆਗੂ ਹੀ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ ਤਾਂ ਇਹ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਗਗਨਦੀਪ ਸਿੰਘ ਬਹਿਣੀਵਾਲ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਆਮ ਲੋਕਾਂ ਦੇ ਮਨਾਂ ਵਿਚ ਵੀ ਚੋਣਾਂ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਬਾਰੇ ਸਵਾਲ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਵਿਚ ਪਾਰਦਰਸ਼ਤਾ ਅਤੇ ਲੋਕਾਂ ਦਾ ਭਰੋਸਾ ਕਾਇਮ ਰੱਖਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਲਾਇਬਰੇਰੀ ਜੀਦਾ ਵਿਖੇ ਕੋਚਿੰਗ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਸੜਕ ਸੁਰੱਖਿਆ ਨੂੰ ਪਹਿਲ ਦੇਣ ਕੰਬਾਈਨ ਮਾਲਕ ਤੇ ਡਰਾਈਵਰ- ਡਾ. ਸਤਵੀਰ ਸਿੰਘ
Ad Position 24