25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬੇਰੁਜ਼ਗਾਰ ਅਧਿਆਪਕਾਂ ਵਲੋਂ 55 ਫ਼ੀਸਦੀ ਅੰਕਾਂ ਦੀ ਸ਼ਰਤ ਰੱਦ ਕਰਨ ਦੀ ਮੰਗ

ਬਠਿੰਡਾ, 24 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬੀ. ਐੱਡ.

Ad Position 21
No active advertisement
ਅਜੀਤ ਡੈਸਕ 25-10-2026
ਬਠਿੰਡਾ, 24 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55 ਫ਼ੀਸਦੀ ਤੋਂ ਪੀੜਤ) ਵਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਧਿਆਪਕ ਭਰਤੀ ਲਈ ਬੀ.ਏ. ਵਿਚ ਲਾਗੂ ਕੀਤੀ ਗਈ 55 ਫ਼ੀਸਦੀ ਅੰਕਾਂ ਦੀ ਸ਼ਰਤ ਰੱਦ ਕਰਨ ਅਤੇ ਆਪਣੀਆਂ ਹੱਕੀ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਨੇ ਕਿਹਾ ਕਿ 55 ਫ਼ੀਸਦੀ ਅੰਕਾਂ ਦੀ ਸ਼ਰਤ ਕਾਰਨ ਵੱਡੀ ਗਿਣਤੀ ਵਿਚ ਬੀ.ਐੱਡ. ਟੈੱਟ ਪਾਸ ਨੌਜਵਾਨ ਅਧਿਆਪਕ ਭਰਤੀ ਦੀ ਦੌੜ ਤੋਂ ਬਾਹਰ ਹੋਣ ਦਾ ਖ਼ਦਸ਼ਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਅਧਿਆਪਕ ਬਣਨ ਲਈ ਲੋੜੀਂਦੀਆਂ ਯੋਗਤਾਵਾਂ ਪੂਰੀਆਂ ਕਰਕੇ ਲੰਮੇ ਸਮੇਂ ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਯੂਨੀਅਨ ਆਗੂ ਨੇ ਕਿਹਾ ਕਿ ਜੇਕਰ 55 ਫ਼ੀਸਦੀ ਦੀ ਸ਼ਰਤ ਰੱਦ ਨਹੀਂ ਕੀਤੀ ਗਈ ਤਾਂ ਖ਼ਦਸ਼ਾ ਹੈ, ਕਿ ਨੌਜਵਾਨ ਗੰਭੀਰ ਮਾਨਸਿਕ ਦਬਾਅ ਵਿਚ ਆ ਕੇ ਬਹੁ-ਗਿਣਤੀ ਸਾਥੀ ਖ਼ੁਦਕੁਸ਼ੀ ਦੇ ਰਾਹ ਪੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਰੁਜ਼ਗਾਰ ਨਹੀ ਮੰਗ ਰਹੇ ਪੇਪਰ ਵਿਚ ਬੈਠਣ ਦਾ ਮੌਕਾ ਮੰਗ ਰਹੇ ਹਨ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 31 ਅਕਤੂਬਰ ਤੱਕ ਮੰਗਾਂ ਦਾ ਹੱਲ ਨਾ ਕੀਤਾ ਤਾਂ 1 ਨਵੰਬਰ ਨੂੰ ਉਹ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਅੱਗੇ ਸਮੂਹਿਕ ਆਤਮਦਾਹ ਕਰਨ ਦਾ ਕਦਮ ਚੁੱਕਿਆ ਜਾਵੇਗਾ। ਯੂਨੀਅਨ ਨੇ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਿਰ ਪਾਉਣ ਦੀ ਗੱਲ ਕਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਸਿੰਘ ਜੌੜਾ ਭਾਜਪਾ ਭੁੱਚੋ ਮੰਡਲ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪ੍ਰਗਟ ਸਿੰਘ ਭੋਡੀਪੁਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
Ad Position 24