ਅੰਤਰ ਜ਼ਿਲ੍ਹਾ ਸਕੂਲ ਖੇਡਾਂ : ਯੋਗਾ ਅੰਡਰ-17 ਲੜਕਿਆਂ ’ਚ ਸ੍ਰੀ ਮੁਕਤਸਰ ਸਾਹਿਬ ਬਣਿਆ ‘ਚੈਂਪੀਅਨ’
ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੋਏ ਯੋਗਾ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ। ਪਟਿਆਲਾ ਦੀ ਟੀਮ ਦੂਜੇ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਤੀਜੇ ਸਥਾਨ ’ਤੇ ਰਹੀ।
ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੋਏ ਯੋਗਾ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ। ਪਟਿਆਲਾ ਦੀ ਟੀਮ ਦੂਜੇ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਤੀਜੇ ਸਥਾਨ ’ਤੇ ਰਹੀ। ਸਥਾਨਕ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਵੜਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਨੇ ਮੁੱਖ ਮਹਿਮਾਨ ਦਾ ਬੁੱਕੇ ਦੇ ਕੇ ਸਵਾਗਤ ਕੀਤਾ।ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਰਾਜੀਵ ਕੁਮਾਰ ਛਾਵੜਾ ਨੇ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬੇਹੱਦ ਅਹਿਮ ਹੈ। ਇਸ ਨਾਲ ਬੱਚਿਆਂ ਵਿਚ ਅਨੁਸ਼ਾਸਨ, ਇਕਾਗਰਤਾ, ਆਤਮ-ਵਿਸ਼ਵਾਸ ਅਤੇ ਸਰੀਰਕ ਸੰਤੁਲਨ ਦੀ ਭਾਵਨਾ ਵਿਕਸਿਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਟ੍ਰੈਡੀਸ਼ਨਲ ਯੋਗਾ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਨਿਸ਼ਾਂਤ ਨੇ 217.5 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਫ਼ਾਜ਼ਿਲਕਾ ਦੇ ਵਿਨੀਤ ਨੇ 205.5 ਅੰਕਾਂ ਨਾਲ ਦੂਜਾ ਅਤੇ ਪਟਿਆਲਾ ਦੇ ਜਸਵਿੰਦਰ ਸਿੰਘ ਨੇ 199 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਆਰਟਿਸਟਿਕ ਸਿੰਗਲ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਨਿਸ਼ਾਨ ਸਿੰਘ ਨੇ 32 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਸੰਗਰੂਰ ਦੇ ਚਰਨਜੀਤ ਸਿੰਘ ਨੇ 30 ਅੰਕਾਂ ਨਾਲ ਦੂਜਾ ਅਤੇ ਫ਼ਾਜ਼ਿਲਕਾ ਦੇ ਵਿਨੀਤ ਨੇ 28.5 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਨਵੀਨਰ ਹਰਮੰਦਰ ਸਿੰਘ ਗੁਲਾਬਗੜ੍ਹ, ਕੋ-ਕਨਵੀਨਰ ਹਰਮੰਦਰ ਸਿੰਘ ਲਾਲੇਆਣਾ, ਰੇਸ਼ਮ ਸਿੰਘ ਡੀ.ਪੀ.ਈ., ਮਹਿੰਦਰਪਾਲ ਸਿੰਘ ਪੀ.ਟੀ.ਆਈ., ਜਸਦੀਪ ਕੌਰ ਡੀ . ਪੀ.ਈ., ਬਲਜਿੰਦਰ ਕੌਰ ਡੀ.ਪੀ.ਈ. ਅਤੇ ਇਕਬਾਲ ਸਿੰਘ ਡੀ.ਪੀ.ਈ. ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।