25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਟੇਟ ਪੱਧਰ ’ਤੇ ਤਗਮੇ ਜਿੱਤਣ ਵਾਲੀਆਂ ਡੀ. ਐਮ. ਸਕੂਲ ਕਰਾੜਵਾਲਾ ਦੀਆਂ ਧੀਆਂ ਦਾ ਸਵਾਗਤ

ਚਾਉਕੇ , 24 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸਟੇਟ ਪੱਧਰ ’ਤੇ ਤਗਮੇ ਜਿੱਤ ਕੇ ਪਰਤੀਆਂ ਡੀ. ਐਮ.

Ad Position 21
No active advertisement
ਡੀ ਐਮ ਸਕੂਲ ਕਰਾੜਵਾਲਾ ਦੀਆਂ ਮੈਡਲ ਜੇਤੂ ਲੜਕੀਆਂ ਦਾ ਸਨਮਾਨ ਕਰਨ ਸਮੇਂ ਪਤਵੰਤੇ ਅਤੇ ਸੰਸਥਾ ਪ੍ਰਬੰਧਕ। ਅਜੀਤ ਤਸਵੀਰ 25-10-2026
ਚਾਉਕੇ , 24 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸਟੇਟ ਪੱਧਰ ’ਤੇ ਤਗਮੇ ਜਿੱਤ ਕੇ ਪਰਤੀਆਂ ਡੀ. ਐਮ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਕਰਾੜਵਾਲਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਪਿੰਡ ਦੀ ਸੱਥ ਚ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਫੁੱਟਬਾਲ ਅੰਡਰ-14 ਵਰਗ ’ਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਵਿਦਿਆਰਥਣਾਂ ਨੇ ਸੰਸਥਾ ਦੇ ਨਾਲ-ਨਾਲ ਬਠਿੰਡਾ ਜ਼ਿਲ੍ਹੇ ਦਾ ਨਾਂਅ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਕਿਹਾ ਕਿ ਖੇਡਾਂ ਸਿਰਫ਼ ਜਿੱਤ-ਹਾਰ ਦਾ ਮੁਕਾਬਲਾ ਨਹੀਂ ਹੁੰਦੀਆਂ, ਸਗੋਂ ਇਹ ਵਿਦਿਆਰਥੀਆਂ ਦੇ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸੰਘਰਸ਼ ਕਰਨ ਦੀ ਸਮਰੱਥਾ ਵੀ ਪੈਦਾ ਕਰਦੀਆਂ ਹਨ। ਟੀਮ ਵਿਚ ਬਠਿੰਡਾ ਜ਼ਿਲ੍ਹੇ ਦੀਆਂ ਤਕਰੀਬਨ ਅੱਠ ਖਿਡਾਰਨਾਂ ਨੇ ਸ਼ਮੂਲੀਅਤ ਕਰਦਿਆਂ ਜੇਤੂ ਮੁਕਾਮ ਹਾਸਲ ਕੀਤਾ। ਫੁੱਟਬਾਲ ਦੇ ਖੇਤਰ ’ਚ ਲਗਭਗ ਇੱਕ ਦਹਾਕੇ ਬਾਅਦ ਮਿਲੀ ਇਸ ਸਫ਼ਲਤਾ ਨੇ ਜ਼ਿਲ੍ਹੇ ਦੀਆਂ ਖੇਡ ਸੰਭਾਵਨਾਵਾਂ ਨੂੰ ਨਵੀਂ ਉਮੀਦ ਦਿੱਤੀ ਹੈ। ਸਵਾਗਤੀ ਸਮਾਰੋਹ ਦੌਰਾਨ ਪਿੰਡ ਦੀ ਪੰਚਾਇਤ, ਸਰਪੰਚ ਭੋਲਾ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਨੰਬਰਦਾਰ ਜਰਨੈਲ ਸਿੰਘ, ਪੰਚਾਇਤ ਮੈਂਬਰਾਂ ਅਤੇ ਵੱਖ-ਵੱਖ ਕਲੱਬਾਂ ਦੇ ਨੁਮਾਇੰਦਿਆਂ ਨੇ ਖਿਡਾਰਨਾਂ ਨੂੰ ਫੁੱਲਾਂ ਅਤੇ ਸਨਮਾਨ ਨਾਲ ਜੀ ਆਇਆਂ ਕਿਹਾ। ਇਸ ਮੌਕੇ ਟੀਮ ਦੇ ਮੁੱਖ ਕੋਚ ਪ੍ਰਭਵੀਰ ਸਿੰਘ ਢਿੱਲੋਂ ਅਤੇ ਮੈਨੇਜਰ ਹਰਮਨ ਕੌਰ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਰਪੰਚ ਭੋਲਾ ਸਿੰਘ ਨੇ ਕਿਹਾ ਕਿ ਇਨ੍ਹਾਂ ਧੀਆਂ ਦੀ ਪ੍ਰਾਪਤੀ ਪਿੰਡ ਲਈ ਮਾਣ ਵਾਲੀ ਗੱਲ ਹੈ । ਡੀ .ਐੱਮ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਨੇ ਇਸ ਪ੍ਰਾਪਤੀ ਰਾਹੀਂ ਸਾਬਤ ਕੀਤਾ ਕਿ ਮਿਹਨਤ, ਸਹੀ ਅਗਵਾਈ ਅਤੇ ਦ੍ਰਿੜ੍ਹ ਇਰਾਦੇ ਨਾਲ ਪੇਂਡੂ ਖੇਤਰ ਦੀਆਂ ਧੀਆਂ ਵੀ ਸੂਬਾਈ ਪੱਧਰ ’ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਬੱਚਿਆਂ ਦਾ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮਾਲਵਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ ਇਕੱਤਰਤਾ
Ad Position 24