25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ ਵਿੰਗ. ਦੀ ਮੀਟਿੰਗ ’ਚ ਚੋਣ ਤਿਆਰੀਆਂ ਤੇ ਲੋਕ ਮਸਲਿਆਂ ’ਤੇ ਚਰਚਾ

ਭੁੱਚੋ ਮੰਡੀ, 24 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ.

Ad Position 21
No active advertisement
ਭੁੱਚੋ ਮੰਡੀ ਦੀ ਪੰਚਾਇਤੀ ਧਰਮਸ਼ਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੂੰ ਸਨਮਾਨਿਤ ਕਰਦੇ ਹੋਏ ਪਾਰਟੀ ਆਗੂ ਅਤੇ ਵਰਕਰ। ਤਸਵੀਰ: ਬਿੱਕਰ ਸਿੰਘ ਸਿੱਧੂ 25-10-2026
ਭੁੱਚੋ ਮੰਡੀ, 24 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਵਲੋਂ ਭੁੱਚੋ ਮੰਡੀ ਦੀ ਪੰਚਾਇਤੀ ਧਰਮਸ਼ਾਲਾ ਵਿਚ ਮੀਟਿੰਗ ਕੀਤੀ ਗਈ। ਜਿਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਨੀਤੀਆਂ ਅਤੇ ਵੱਖ-ਵੱਖ ਵਰਗਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਵਰਕਰਾਂ ਨੂੰ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਵਪਾਰੀਆਂ ਸਮੇਤ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਸੁਣ ਕੇ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਵੱਖ-ਵੱਖ ਭਾਈਚਾਰਿਆਂ ਦੀ ਭਲਾਈ ਲਈ ਬੋਰਡਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਨਿਯਮਿਤ ਸੰਪਰਕ ਬਣਾਈ ਰੱਖਣ ਅਤੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨਾਲ ਮਿਲ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ, ਹਲਕਾ ਪ੍ਰਧਾਨ ਗੁਰਮੀਤ ਸਿੰਘ ਬਾਹੀਆ, ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ, ਨਗਰ ਕੌਂਸਲ ਭੁੱਚੋ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਸੀਨੀਅਰ ਅਕਾਲੀ ਆਗੂ ਮਾਨ ਸਿੰਘ ਗੁਰੂ, ਸ਼ਹਿਰੀ ਪ੍ਰਧਾਨ ਸ਼ਿਵਨੰਦਨ ਗਰਗ, ਕੌਂਸਲਰ ਸਾਧੂ ਸ਼ਰਮਾ, ਬੰਟੀ ਕੁਮਾਰ, ਪਰਮਜੀਤ ਪੰਮਾ, ਹਲਕਾ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ, ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਰੰਗੀਲਾ, ਬੀਸੀ ਵਿੰਗ ਦੇ ਸਰਕਲ ਪ੍ਰਧਾਨ ਅਮਰਜੀਤ ਸਿੰਘ, ਗੁਰਭੇਜ ਸਿੰਘ, ਗੁਰਵਿੰਦਰ ਸਿੰਘ ਸਿੱਧੂ, ਹਰਮਨਦੀਪ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਬੀਸੀ ਵਿੰਗ ਦੇ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੁੱਚੋ ’ਚ ਅਕਾਲੀ ਦਲ (ਬ) ਦੀ ਸਰਗਰਮੀ ਤੇਜ਼, ਗੋਨਿਆਣਾ ਮੰਡੀ ’ਚ 28 ਨੂੰ ਯੂਥ ਦਾ ਸ਼ਕਤੀ ਪ੍ਰਦਰਸ਼ਨ ਅਗਲੀ ਖ਼ਬਰ ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਬੱਚਿਆਂ ਦਾ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ
Ad Position 24