26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਲਹਿਰਾ ਮੁਹੱਬਤ ਵਿਖੇ ਮੀਟਿੰਗ

ਲਹਿਰਾ ਮੁਹੱਬਤ, 25 ਅਕਤੂਬਰ (ਚਰਨਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਲਹਿਰਾ ਮੁਹੱਬਤ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਮੀਤ ਪ੍ਰਧਾਨ ਤੇ ਹਲਕਾ ਕੋਆਰਡੀਨੇਟਰ (ਭੁੱਚੋ ਮੰਡੀ) ਦੀਵਾਨ ਸਿੰਘ ਡਿੱਖ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਲਹਿਰਾ ਮੁਹੱਬਤ, 25 ਅਕਤੂਬਰ (ਚਰਨਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਲਹਿਰਾ ਮੁਹੱਬਤ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਮੀਤ ਪ੍ਰਧਾਨ ਤੇ ਹਲਕਾ ਕੋਆਰਡੀਨੇਟਰ (ਭੁੱਚੋ ਮੰਡੀ) ਦੀਵਾਨ ਸਿੰਘ ਡਿੱਖ ਨੇ ਕੀਤੀ। ਮੀਟਿੰਗ ’ਚ ਪਾਰਟੀ ਨੂੰ ਬੂਥ ਪੱਧਰ ਤੇ ਹਲਕੇ ਵਿਚ ਮਜ਼ਬੂਤ ਕਰਨ, ਵਰਕਰਾਂ ਨੂੰ ਇੱਕਜੁੱਟ ਕਰਨ ਅਤੇ ਪਾਰਟੀ ਦੇ ਆਉਣ ਵਾਲੇ ਏਜੰਡਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਡਿੱਖ ਨੇ ਕਿਹਾ ਕਿ ਸਾਡਾ ਪਹਿਲਾ ਏਜੰਡਾ ਬੂਥਾਂ ’ਤੇ ਜਾ ਕੇ ਕਮੇਟੀਆਂ ਬਣਾਉਣਾ ਅਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਪਾਰਟੀ ਦਾ ਹਰ ਮੈਂਬਰ ਹਰ ਘਰ ਤੇ ਹਰ ਵੋਟਰ ਕੋਲ ਜਾ ਕੇ ਪਾਰਟੀ ਦੇ ਏਜੰਡੇ ਸਾਂਝੇ ਕਰੇਗਾ। ਅਲੀਸ਼ੇਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਖਮੀ ਮਜ਼ਦੂਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਸਾਡੀ ਪੂਰੀ ਪਾਰਟੀ ਖੜ੍ਹੀ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਅਸੀਂ ਉਨ੍ਹਾਂ ਦੇ ਨਾਲ ਹਾਂ। ਪਾਰਟੀ ਕਾਰਕੁਨ ਦੇਵ ਸਿੰਘ, ਲੀਲਾ ਸਿੰਘ, ਹਰਜਿੰਦਰ ਸਿੰਘ ਫ਼ੌਜੀ, ਤਰਸੇਮ ਸਿੰਘ, ਗੁਰਲਾਲ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ ਨੇ ਆਗੂਆਂ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ’ਚ ਪਾਰਟੀ ਦੇ ਨੁਮਾਇੰਦੇ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਲਈ ਬਠਿੰਡਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ ਕੱਲ੍ਹ ਅਗਲੀ ਖ਼ਬਰ ਸਵੱਛ ਭਾਰਤ ਮਿਸ਼ਨ ਤਹਿਤ ਕਾਲਜ ’ਚ ਲਗਾਇਆ ਇਕ ਰੋਜ਼ਾ ਸਫ਼ਾਈ ਜਾਗਰੂਕਤਾ ਕੈਂਪ
Ad Position 24