26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬੀਕੇਯੂ (ਉਗਰਾਹਾਂ) ਵਲੋਂ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ ਫੂਕੇ

ਸੰਗਤ ਮੰਡੀ, 25 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਬੀਕੇਯੂ ਏਕਤਾ (ਉਗਰਾਹਾਂ) ਵਲੋਂ ਸੰਗਤ ਬਲਾਕ ਦੇ ਅੱਧੀ ਦਰਜਨ ਪਿੰਡਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਫੂਕੇ ਗਏ। ਬਲਾਕ ਸੰਗਤ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਕੋਟਗੁਰੂ ਅਤੇ ਬਲਾਕ ਆਗੂ ਧਰਮਪਾਲ ਸਿੰਘ ਜੰਡੀਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਸੰਗਤ ਬਲਾਕ ਦੇ ਪਿੰਡ ਕੋਟਗੁਰੂ, ਰਾਏਕੇ ਕਲਾਂ, ਕਾਲਝਰਾਣੀ, ਚੱਕ ਅਤਰ ਸਿੰਘ ਵਾਲਾ, ਪਥਰਾਲਾ ਅਤੇ ਦੁੱਨੇਵਾਲਾ ਵਿਖੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਸੰਗਤ ਮੰਡੀ, 25 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਬੀਕੇਯੂ ਏਕਤਾ (ਉਗਰਾਹਾਂ) ਵਲੋਂ ਸੰਗਤ ਬਲਾਕ ਦੇ ਅੱਧੀ ਦਰਜਨ ਪਿੰਡਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਫੂਕੇ ਗਏ। ਬਲਾਕ ਸੰਗਤ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਕੋਟਗੁਰੂ ਅਤੇ ਬਲਾਕ ਆਗੂ ਧਰਮਪਾਲ ਸਿੰਘ ਜੰਡੀਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਸੰਗਤ ਬਲਾਕ ਦੇ ਪਿੰਡ ਕੋਟਗੁਰੂ, ਰਾਏਕੇ ਕਲਾਂ, ਕਾਲਝਰਾਣੀ, ਚੱਕ ਅਤਰ ਸਿੰਘ ਵਾਲਾ, ਪਥਰਾਲਾ ਅਤੇ ਦੁੱਨੇਵਾਲਾ ਵਿਖੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਨਸਾ ਲੋਕ ਸੰਘਰਸ਼ ਦੇ ਸਮਰਥਨ ‘ਚ ਕੀਤੇ ਜਾ ਰਹੇ ਐਕਸ਼ਨ ਕਮੇਟੀ ਨਾਲ ਤਾਲਮੇਲ ਕਰਦਿਆਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਭਰਮਾਰ ਲਈ ਇਹ ਤਿੰਨ ਧਿਰੀ ਗੱਠਜੋੜ ਜ਼ਿੰਮੇਵਾਰ ਹੈ ਅਤੇ ਇਸ ਵੇਲੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਗੱਠਜੋੜ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਜਦੋਂ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮਹਿਜ਼ ਇਕ ‘ਡਰਾਮਾ’ ਸਾਬਿਤ ਹੋ ਰਿਹਾ ਹੈ ਅਤੇ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਵੱਲ ਹੀ ਸੇਧਤ ਹੈ। ਇਸ ਮੌਕੇ ਜਥੇਬੰਦੀ ਆਗੂ ਅਤੇ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ‘ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ਵਿਚ ਅਕਾਲੀ ਦਲ (ਬ) ਨੇ ਝਾੜੂ ਫੂਕੇ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਧਾਲੀਵਾਲ ਵਲੋਂ ਅਮਰਜੀਤ ਕੌਰ ਬੰਗੀ ਰੁਲਦੂ ਕਾਂਗਰਸ ਮਹਿਲਾ ਵਿੰਗ ਹਲਕਾ ਤਲਵੰਡੀ ਸਾਬੋ ਦੀ ਪ੍ਰਧਾਨ ਨਿਯੁਕਤ
Ad Position 24