ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਵਿਰੁੱਧ ਮੱਲਵਾਲਾ ਵਿਖੇ ਰੋਸ ਪ੍ਰਦਰਸ਼ਨ
ਰਾਮਾਂ ਮੰਡੀ, 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹੀਦ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਪਿੰਡ ਮੱਲਵਾਲਾ ਦੇ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਜਬਰ ਦੇ ਖ਼ਿਲਾਫ਼ ਅੱਜ ਝਾੜੂ ਫੂਕ ਮੁਜ਼ਾਹਰਾ ਕੀਤਾ ਗਿਆ। ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਰਾਮਾਂ ਮੰਡੀ, 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹੀਦ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਪਿੰਡ ਮੱਲਵਾਲਾ ਦੇ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਜਬਰ ਦੇ ਖ਼ਿਲਾਫ਼ ਅੱਜ ਝਾੜੂ ਫੂਕ ਮੁਜ਼ਾਹਰਾ ਕੀਤਾ ਗਿਆ। ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਮੱਲਵਾਲਾ ਦੀ ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਹਰਪਿੰਦਰ ਸਿੰਘ ਸਰਾਂ, ਗੁਰਚਰਨ ਸਿੰਘ ਸਾਬਕਾ ਮੈਂਬਰ, ਬਿੱਕਰ ਸਿੰਘ, ਆਲਮਾ ਖਾਨ, ਗੁਰਦੀਪ ਸਿੰਘ, ਦਰਸ਼ਨ ਸਿੰਘ, ਰਮਨਦੀਪ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਲਵਾਲਾ, ਅਮਰਪਾਲ ਸਿੰਘ, ਨੈਬ ਸਿੰਘ ਭੰਗੂ, ਕੇਵਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।