ਐਡਵੋਕੇਟ ਧਾਮੀ ਨੇ ‘ਚਲਦਾ ਵਹੀਰ ਅੰਮ੍ਰਿਤ ਸੰਚਾਰ ਲਹਿਰ’ ਦੀ ਤੇਜ਼ੀ ਲਈ ਮਾਲਵੇ ਦੇ ਪ੍ਰਚਾਰਕਾਂ ਨਾਲ ਕੀਤੀ ਮੀਟਿੰਗ
ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ ਦੇ ਮਕਸਦ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ’ ਨੂੰ ਮਾਲਵਾ ਖੇਤਰ ਅੰਦਰ ਪ੍ਰਭਾਵਸ਼ਾਲੀ ਰੂਪ ਨਾਲ ਚਲਾਉਣ ਲਈ ਅੱਜ ਇਕ ਅਹਿਮ ਇਕੱਤਰਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ, ਜਿਸ ਵਿਚ ਮਾਲਵਾ ਜ਼ੋਨ ਦੇ ਪ੍ਰਚਾਰਕਾਂ, ਕਵੀਸ਼ਰਾਂ, ਢਾਡੀ ਜਥਿਆਂ ਅਤੇ ਰਾਗੀ ਸਿੰਘਾਂ ਨੇ ਹਾਜ਼ਰੀ ਭਰੀ ਜਦੋਂਕਿ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਜੋਕੇ ਪੰਜਾਬ ਦੇ ਹਾਲਾਤਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਆਪਣੇ ਸ਼ਾਨਾਮੱਤੇ ਇਤਿਹਾਸ, ਮਰਯਾਦਾ ਅਤੇ ਅਮੀਰ ਸੱਭਿਆਚਾਰ ਨਾਲੋਂ ਤੋੜਿਆ ਜਾ ਰਿਹਾ ਹੈ ।
ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ ਦੇ ਮਕਸਦ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ’ ਨੂੰ ਮਾਲਵਾ ਖੇਤਰ ਅੰਦਰ ਪ੍ਰਭਾਵਸ਼ਾਲੀ ਰੂਪ ਨਾਲ ਚਲਾਉਣ ਲਈ ਅੱਜ ਇਕ ਅਹਿਮ ਇਕੱਤਰਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ, ਜਿਸ ਵਿਚ ਮਾਲਵਾ ਜ਼ੋਨ ਦੇ ਪ੍ਰਚਾਰਕਾਂ, ਕਵੀਸ਼ਰਾਂ, ਢਾਡੀ ਜਥਿਆਂ ਅਤੇ ਰਾਗੀ ਸਿੰਘਾਂ ਨੇ ਹਾਜ਼ਰੀ ਭਰੀ ਜਦੋਂਕਿ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਜੋਕੇ ਪੰਜਾਬ ਦੇ ਹਾਲਾਤਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਆਪਣੇ ਸ਼ਾਨਾਮੱਤੇ ਇਤਿਹਾਸ, ਮਰਯਾਦਾ ਅਤੇ ਅਮੀਰ ਸੱਭਿਆਚਾਰ ਨਾਲੋਂ ਤੋੜਿਆ ਜਾ ਰਿਹਾ ਹੈ । ਪਤਿਤਪੁਣਾ ਤੇ ਨਸ਼ਿਆਂ ਦਾ ਕੋਹੜ ਕੌਮ ਸਾਹਮਣੇ ਗੰਭੀਰ ਚੁਣੌਤੀਆਂ ਬਣ ਖੜ੍ਹੇ ਹਨ ਤੇ ਇਨ੍ਹਾਂ ਚੁਣੌਤੀਆਂ ਦਾ ਮੁਕਾਬਲਾ ਪਿੰਡ-ਪਿੰਡ ਜਾ ਕੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਪ੍ਰਚਾਰਕਾਂ ਨੂੰ ਆਖਿਆ ਕਿ ਨੌਜਵਾਨਾਂ ਦੀ ਮਾਨਸਿਕਤਾ ਨੂੰ ਸਮਝ ਕੇ ਪ੍ਰੇਮ-ਭਾਵਨਾ ਨਾਲ ਉਨ੍ਹਾਂ ਨੂੰ ਗੁਰੂ ਲੜ ਲਾਇਆ ਜਾਵੇ। ਪਿੰਡ ਪੱਧਰ ‘ਤੇ ਵੱਡੇ ਸਮਾਗਮ ਕਰਵਾਏ ਜਾਣ,ਜਿੱਥੇ ਨੌਜਵਾਨੀ ਨੂੰ ਗੁਰਮਤਿ ਦੇ ਨਾਲ ਜੋੜਿਆ ਜਾਵੇ। ਇਨ੍ਹਾਂ ਸਮਾਗਮਾਂ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਰਾਗੀ ਜਥੇ,ਹਲਕਾ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਿਆ ਕਰਨਗੇ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਢਾਡੀ, ਕਵੀਸ਼ਰ ਅਤੇ ਰਾਗੀ ਸਿੰਘ ਸਿੱਖ ਪੰਥ ਦੀ ਉਹ ਆਵਾਜ਼ ਹਨ, ਜਿਨ੍ਹਾਂ ਨੇ ਹਮੇਸ਼ਾ ਇਤਿਹਾਸ ਦੇ ਨਾਜ਼ੁਕ ਮੋੜਾਂ ‘ਤੇ ਕੌਮ ਅੰਦਰ ਜਜ਼ਬਾ ਪੈਦਾ ਕੀਤਾ ਹੈ। ਅਜੋਕੇ ਡਿਜੀਟਲ ਦੌਰ ਵਿਚ ਜਦੋਂ ਨੌਜਵਾਨ ਪੀੜ੍ਹੀ ਦਿਸ਼ਾਹੀਣ ਹੋ ਰਹੀ ਹੈ ਤਾਂ ਇਹ ਜਥੇ ਆਪਣੀ ਕਲਾ ਅਤੇ ਗੁਰਬਾਣੀ ਦੇ ਸੁਨੇਹੇ ਰਾਹੀਂ ਘਰ-ਘਰ ਸਿੱਖੀ ਸਿਧਾਂਤਾਂ ਦਾ ਚਾਨਣ ਪਹੁੰਚਾਉਣ। ਸਿੰਘ ਸਾਹਿਬ ਨੇ ਜ਼ੋਰ ਦਿੱਤਾ ਕਿ ਮਾਲਵੇ ਦੇ ਸਰਹੱਦੀ ਅਤੇ ਪੱਛੜੇ ਇਲਾਕਿਆਂ ਵਿਚ ਵਿਸ਼ੇਸ਼ ਗੁਰਮਤਿ ਕੈਂਪ ਅਤੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਭਾਈ ਮੇਜਰ ਸਿੰਘ ਢਿੱਲੋਂ, ਜਥੇਦਾਰ ਮੋਹਨ ਸਿੰਘ ਬੰਗੀ, ਬੀਬੀ ਜੋਗਿੰਦਰ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸੁਰਜੀਤ ਸਿੰਘ ਰਾਇਪੁਰ, ਬਾਬਾ ਬੂਟਾ ਸਿੰਘ ਗੁਰਥੜੀ ਪੰਜੇ ਮੈਂਬਰ ਸ਼੍ਰੋਮਣੀ ਕਮੇਟੀ, ਵਿੱਦਿਆ ਸਕੱਤਰ ਇੰਜ: ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਤਖਤ ਸਾਹਿਬ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ,ਧਰਮ ਪ੍ਰਚਾਰ ਉੱਪ ਦਫ਼ਤਰ ਇੰਚਾਰਜ ਭੋਲਾ ਸਿੰਘ ਤੋਂ ਇਲਾਵਾ ਮਾਲਵਾ ਜ਼ੋਨ ਅਤੇ ਰਾਜਸਥਾਨ ਤੋਂ ਪ੍ਰਚਾਰਕ ਸ਼ਾਮਿਲ ਹੋਏ। ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ।