25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮਹੀਨਾਵਾਰ ਮੀਟਿੰਗ

ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੀ ਮਹੀਨੇਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਜਗਸੀਰ ਸ਼ਰਮਾ ਦੀ ਅਗਵਾਈ ਹੇਠ ਡਾਕਟਰ ਹੋਮ, ਧੋਬੀਆਣਾ ਬਸਤੀ ਵਿਖੇ ਹੋਈ।

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ। ਤਸਵੀਰ: ਲਵਲੀ 26-10-2026
ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੀ ਮਹੀਨੇਵਾਰ ਮੀਟਿੰਗ ਬਲਾਕ ਪ੍ਰਧਾਨ ਡਾ.ਜਗਸੀਰ ਸ਼ਰਮਾ ਦੀ ਅਗਵਾਈ ਹੇਠ ਡਾਕਟਰ ਹੋਮ, ਧੋਬੀਆਣਾ ਬਸਤੀ ਵਿਖੇ ਹੋਈ। ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਲਗਭਗ 120 ਮੈਂਬਰਾਂ ਅਤੇ ਡਾਕਟਰਾਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਮੌਕੇ ਮਾਨਸਾ ਵਿਖੇ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਜਗਸੀਰ ਸ਼ਰਮਾ ਨੇ ਕਿਹਾ ਕਿ ਜਥੇਬੰਦੀ ਪੰਜਾਬ ’ਚ ਨਸ਼ਾ ਵੇਚਣ ਵਾਲਿਆਂ ਦੇ ਸਖ਼ਤ ਖ਼ਿਲਾਫ਼ ਹੈ, ਪਰ ਪੁਲਿਸ ਵਲੋਂ ਆਰ.ਐੱਮ.ਪੀ ਡਾਕਟਰਾਂ ਦੇ ਕਲੀਨਿਕਾਂ ‘ਤੇ ਬੇਵਜ੍ਹਾ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਨਸ਼ਾ ਵੇਚਣ ਦੇ ਮਾਮਲੇ ਵਿਚ ਫੜਿਆ ਜਾਂਦਾ ਹੈ ਤਾਂ ਜਥੇਬੰਦੀ ਉਸ ਦੀ ਹਮਾਇਤ ਨਹੀਂ ਕਰੇਗੀ, ਸਗੋਂ ਕਾਨੂੰਨੀ ਕਾਰਵਾਈ ਲਈ ਸਹਿਯੋਗ ਦੇਵੇਗੀ। ਇਸ ਦੌਰਾਨ ਡਾ. ਧਰਮਿੰਦਰ ਗਹਿਰੀ ਨੇ ਸਾਥੀ ਡਾਕਟਰਾਂ ਨੂੰ ਆਪਣੇ ਕਲੀਨਿਕ ਸਾਫ਼-ਸੁਥਰੇ ਰੱਖਣ ਅਤੇ ਲੋੜ ਅਨੁਸਾਰ ਦਵਾਈਆਂ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿਚ ਸਫ਼ਾਈ ਅਤੇ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਡਾ.ਕ੍ਰਿਸ਼ਨ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਲਈ ਜਲਦੀ ਸ਼ਾਰਟ-ਟਰਮ ਕੋਰਸ ਸ਼ੁਰੂ ਕਰਕੇ ਉਨ੍ਹਾਂ ਦੀ ਰਜਿਸਟਰੇਸ਼ਨ ਦਾ ਪ੍ਰਬੰਧ ਕੀਤਾ ਜਾਵੇ। ਡਾ. ਗੁਰਚਰਨ ਸਿੰਘ ਵਿਰਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਦੀਵਾਲੀ ਪ੍ਰਦੂਸ਼ਣ ਰਹਿਤ ਮਨਾਈ ਜਾਵੇ, ਤਾਂ ਜੋ ਦਮੇ ਦੇ ਮਰੀਜ਼ਾਂ, ਛੋਟੇ ਬੱਚਿਆਂ ਅਤੇ ਸਾਹ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੇ ਅੰਤ ‘ਚ ਡਾ. ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਕਿਹਾ ਕਿ ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਮਾਮਲੇ ‘ਚ ਚੱਲ ਰਹੇ ਧਰਨੇ ਦੌਰਾਨ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਹੈ, ਮੈਡੀਕਲ ਕੈਂਪ ਵਿਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਮੀਟਿੰਗ ‘ਚ ਡਾ. ਗੁਰਮੇਲ ਸਿੰਘ, ਡਾ. ਨਵਤੇਜ ਸਿੰਘ, ਡਾ.ਪ੍ਰੀਤਮ ਵਿਰਕ, ਡਾ. ਮੁਖ਼ਤਿਆਰ ਬੇਦੀ, ਡਾ. ਮੱਖਣ ਸਿੰਘ, ਡਾ. ਖੁਸ਼ਵਿੰਦਰ ਸਿੰਘ ਮਾਨ, ਡਾ. ਬਲਵਿੰਦਰ ਸਿੰਘ, ਡਾ.ਜਗਦੀਸ਼ ਸਿੰਘ, ਡਾ.ਗੁਲਾਬ ਸਿੰਘ ਸਮੇਤ ਵੱਡੀ ਗਿਣਤੀ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ 12 ਦਸੰਬਰ ਨੂੰ ਦਿੱਲੀ ’ਚ ਕਰਨਗੇ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਨਮਤੇਜ ਸਿੰਘ ਹਰਰੰਗਪੁਰਾ ਕਾਂਗਰਸ ਓ. ਬੀ. ਸੀ. ਵਿੰਗ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨਿਯੁਕਤ
Ad Position 24