ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੋ ਪਿੰਡਾਂ ’ਚ ਵੰਡੇ ਪ੍ਰਾਪਰਟੀ ਕਾਰਡ
ਭਗਤਾ ਭਾਈਕਾ, 26 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਹਾਕਮ ਸਿੰਘ ਵਾਲਾ ਅਤੇ ਕੋਇਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲ ਸਕੇ।
ਅਜੀਤ ਡੈਸਕ
27-10-2026