ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ।
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋਂ ਕੀਤੀ ਗਈ ਤੇ ਹਜ਼ੂਰੀ ਰਾਗੀਆਂ ਦੇ ਜਥੇ ਵਲੋਂ ਸ਼ਬਦ ਕੀਰਤਨ ਦੀ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਨੇ ਸ਼ਬਦ ਗਾਇਨ ਕੀਤਾ। ਵੱਖ-ਵੱਖ ਪੜਾਵਾਂ ’ਤੇ ਗੁਰੂ ਸਾਹਿਬਾ ਨਾਂ ਦੁਆਰਾ ਬਖ਼ਸ਼ੀ ਗੱਤਕਾ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਗੱਤਕਾ ਪਾਰਟੀ ਦੇ ਬੱਚਿਆਂ ਵਲੋਂ ਦਿਖਾਏ।